Breaking News
Home / ਪੰਜਾਬ / ਕਾਂਗਰਸ ‘ਚ ਸ਼ਾਮਲ ਹੋਏ ਅਕਾਲੀਆਂ ਨੂੰ ਨਹੀਂ ਮਿਲਣੀਆਂ ਚਾਹੀਦੀਆਂ ਟਿਕਟਾਂ ਬਾਜਵਾ

ਕਾਂਗਰਸ ‘ਚ ਸ਼ਾਮਲ ਹੋਏ ਅਕਾਲੀਆਂ ਨੂੰ ਨਹੀਂ ਮਿਲਣੀਆਂ ਚਾਹੀਦੀਆਂ ਟਿਕਟਾਂ ਬਾਜਵਾ

partap-singh-bajwaਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਦੀ ‘ਅਕਾਲੀ ਸ਼ਾਮਲ ਕਰੋ’ ਨੀਤੀ ਖ਼ਿਲਾਫ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਕਿਹਾ ਕਿ “ਕਾਂਗਰਸ ਵਿਚ ਸ਼ਾਮਲ ਹੋਏ ਅਕਾਲੀਆਂ ਨੂੰ ਟਿਕਟਾਂ ਨਹੀਂ ਮਿਲਣੀਆਂ ਚਾਹੀਦੀਆਂ। ਕਾਂਗਰਸ ਦੀਆਂ ਟਿਕਟਾਂ ਟਕਸਾਲੀ ਕਾਂਗਰਸੀਆਂ ਨੂੰ ਹੀ ਮਿਲਣੀਆਂ ਚਾਹੀਦੀਆਂ ਹਨ। ਮੈਂ ਹਰ ਮੀਟਿੰਗ ਵਿਚ ਇਸ ਦੀ ਠੋਕ ਕੇ ਪੈਰਵੀ ਕਰਾਂਗਾ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਕੈਪਟਨ ਨੇ ਇੰਦਰਬੀਰ ਬੁਲਾਰੀਆ, ਉਪਕਾਰ ਸੰਧੂ ਤੇ ਵਰਿੰਦਰ ਬਾਜਵਾ ਜਿਹੇ ਸੀਨੀਅਰ ਅਕਾਲੀ ਲੀਡਰ ਪਾਰਟੀ ਵਿਚ ਸ਼ਾਮਲ ਕੀਤੇ ਹਨ ਤੇ ਇਨ੍ਹਾਂ ਨੂੂੰ ਟਿਕਟ ਮਿਲਣ ਦੇ ਅਸਾਰ ਵੀ ਹਨ। ਕੈਪਟਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਦਾ ਫੈਸਲਾ ਉੱਚ ਲੀਡਰਸ਼ਿਪ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਨਾ ਕਿਸੇ ਦੇ ਨਾਂ ਦੀ ਸਿਫਾਰਸ਼ ਕੀਤੀ ਹੈ ਤੇ ਨਾ ਹੀ ਕਿਸੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਕਾਂਗਰਸ ਨੰਬਰ ਵਨ ਹੈ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …