Breaking News
Home / ਪੰਜਾਬ / ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮਸ਼੍ਰੀ ਐਵਾਰਡ ਨਾਲ ਸਨਮਾਨ

ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮਸ਼੍ਰੀ ਐਵਾਰਡ ਨਾਲ ਸਨਮਾਨ

ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਇਹ ਐਵਾਰਡ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਰਾਸ਼ਟਰਪਤੀ ਵੱਲੋਂ ਦਿੱਤਾ ਗਿਆ। ਡਾ. ਰਤਨ ਸਿੰਘ ਜੱਗੀ ਨੂੰ ਇਹ ਵੱਕਾਰੀ ਪੁਰਸਕਾਰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ।

 

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …