ਬੁਢਲਾਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਬੁਢਲਾਡਾ ਨੇੜਲੇ ਪਿੰਡ ਕਲੀਪੁਰ ਵਿਚ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਨਫ਼ਰਤ ਤੇ ਬਦਲਾਖੋਰੀ ਦੀ ਸਿਆਸਤ ਨਾਲ ਬਦਨਾਮ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਹਰ ਵਿਅਕਤੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਲੁੱਟਾਂ-ਖੋਹਾਂ ਅਤੇ ਫਿਰੌਤੀਆਂ ਕਾਰਨ ਲੋਕ ਅੱਜ ਸਹਿਮ ਦੀ ਜ਼ਿੰਦਗੀ ਜਿਉਣ ਲਈ ਮਜਬੂਰ ਹਨ। ਉਨ੍ਹਾਂ ਲੋਕ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਵੇਲੇ ਸੂਬੇ ਵਿਚ 100 ਕਰੋੜ ਰੁਪਏ ਹਰ ਸਾਲ ਖੇਡਾਂ ਲਈ ਰਾਖਵਾਂ ਹੁੰਦਾ ਸੀ ਜਿਸ ਨਾਲ ਹਰ ਸਾਲ ਕਬੱਡੀ ਵਿਸ਼ਵ ਕੱਪ ਕਰਵਾਇਆ ਜਾਂਦਾ ਸੀ ਤੇ ਪੰਜਾਬ ਅੰਦਰ ਮੇਲੇ ਵਰਗਾ ਮਾਹੌਲ ਹੁੰਦਾ ਸੀ, ਪਰ ਹੁਣ ਅਜਿਹਾ ਨਹੀਂ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …