Breaking News
Home / ਪੰਜਾਬ / ਆਸਟ੍ਰੇਲੀਆ ‘ਚ ਸਾੜੇ ਪੰਜਾਬੀ ਨੌਜਵਾਨ ਮਨਮੀਤ ਸ਼ਰਮਾ ਅਲੀਸ਼ੇਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਆਸਟ੍ਰੇਲੀਆ ‘ਚ ਸਾੜੇ ਪੰਜਾਬੀ ਨੌਜਵਾਨ ਮਨਮੀਤ ਸ਼ਰਮਾ ਅਲੀਸ਼ੇਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

logo-2-1-300x105-3-300x105ਲਹਿਰਾਗਾਗਾ/ਬਿਊਰੋ ਨਿਊਜ਼ : ਆਸਟ੍ਰੇਲੀਆ ਦੇ ਬ੍ਰਿਸਬੇਨ ਸ਼ਹਿਰ ਵਿਚ ਸਾੜ ਕੇ ਮਾਰੇ ਗਏ ਪੰਜਾਬੀ ਨੌਜਵਾਨ ਮਨਮੀਤ ਸ਼ਰਮਾ ਅਲੀਸ਼ੇਰ ਦੀ ਮ੍ਰਿਤਕ ਦੇਹ ਦਿੱਲੀ ਏਅਰਪੋਰਟ ‘ਤੇ ਪਹੁੰਚੀ। ਪੰਜਾਬ ਦੇ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ-ਮੁੱਖ ਮੰਤਰੀ ਮੁਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ‘ਤੇ ਫੁੱਲਮਾਲਾ ਭੇਟ ਕੀਤੀ।  ਪੀ.ਆਰ.ਟੀ.ਸੀ. ਦੇ ਉਪ-ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਤੇ ਮ੍ਰਿਤਕ ਦੇ ਭਰਾ ਅਮਿਤ ਅਲੀਸ਼ੇਰ ਮ੍ਰਿਤਕ ਦੇਹ ਲੈ ਕੇ ਆਪਣੇ ਜੱਦੀ ਪਿੰਡ ਅਲੀਸ਼ੇਰ (ਲਹਿਰਾਗਾਗਾ) ਜ਼ਿਲ੍ਹਾ ਸੰਗਰੂਰ ਵਿਖੇ ਪਹੁੰਚੇ। ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਲੋਕ ਸੇਵਾ ਕਮਿਸ਼ਨ ਦੇ ਮੈਂਬਰ ਸੁਖਵੰਤ ਸਿੰਘ ਸਰਾਓ, ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ, ‘ਆਪ’ ਦੇ ਐਡਵੋਕੇਟ ਐੱਚ.ਐਸ ਫੂਲਕਾ, ਗਾਇਕ ਕੰਵਰ ਗਰੇਵਾਲ, ਡਿਪਟੀ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ, ਐਸ.ਐਸ.ਪੀ. ਪ੍ਰਿਤਪਾਲ ਸਿੰਘ ਥਿੰਦ ਨੇ ਮਨਮੀਤ ਸ਼ਰਮਾ ਦੀ ਮ੍ਰਿਤਕ ਦੇਹ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

Check Also

ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ

ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ …