ਬੀਐਸਐਫ ਨੇ 5 ਪਿਸਤੌਲ ਅਤੇ 91 ਕਾਰਤੂਸ ਕੀਤੇ ਬਰਾਮਦ
ਗੁਰਦਾਸਪੁਰ/ਬਿੳੂਰੋ ਨਿੳੂਜ਼
ਬੀਐੱਸਐੱਫ ਨੇ ਅੱਜ ਪੰਜਾਬ ਵਿੱਚ ਗੁਰਦਾਸਪੁਰ ਦੀ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ ਵੱਲੋਂ ਸੁੱਟੇ ਪੰਜ ਪਿਸਤੌਲ ਅਤੇ 91 ਕਾਰਤੂਸ ਬਰਾਮਦ ਕੀਤੇ ਹਨ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸ਼ੁੱਕਰਵਾਰ ਤੜਕੇ ਕਰੀਬ 2.30 ਵਜੇ ਗੁਰਦਾਸਪੁਰ ਸੈਕਟਰ ਦੇ ਮੇਟਲਾ ਇਲਾਕੇ ’ਚ ਪਾਕਿ ਡਰੋਨ ਵਲੋਂ ਹਥਿਆਰ ਤੇ ਅਸਲਾ ਸੁੱਟਿਆ ਗਿਆ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਜਦੋਂ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ’ਤੇ ਗੋਲੀਬਾਰੀ ਕੀਤੀ ਤਾਂ ਉਹ ਵਾਪਸ ਮੁੜ ਗਿਆ। ਇਸ ਤੋਂ ਬਾਅਦ ਇਲਾਕੇ ਦੀ ਤਲਾਸ਼ੀ ਦੌਰਾਨ ਇਕ ਖੇਤ ਵਿੱਚੋਂ ਇਕ ਪੈਕੇਟ ਬਰਾਮਦ ਕੀਤਾ ਗਿਆ। ਇਸ ਪੈਕੇਟ ਵਿਚੋਂ ਪੰਜ ਗਲੋਕ ਪਿਸਤੌਲ, 10 ਮੈਗਜ਼ੀਨ ਅਤੇ 91 ਕਾਰਤੂਸ ਬਰਾਮਦ ਹੋਏ ਹਨ। ਜ਼ਿਕਰਯੋਗ ਕਿ ਪਾਕਿਸਤਾਨੀ ਡਰੋਨ ਪਹਿਲਾਂ ਵੀ ਕਈ ਵਾਰੀ ਭਾਰਤੀ ਸਰਹੱਦ ਅੰਦਰ ਦਾਖਲ ਹੋ ਚੁੱਕੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …