ਟਰੈਕਸ ਗੱਡੀ ਵਿਚ ਸਵਾਰ ਹੋ ਕੇ ਡਿੳੂਟੀ ’ਤੇ ਜਾ ਰਹੇ ਸਨ ਅਧਿਆਪਕ
ਫਿਰੋਜ਼ਪੁਰ/ਬਿੳੂਰੋ ਨਿੳੂਜ਼
ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਪਿੰਡ ਖਾਈ ਫ਼ੇਮੇ ਕੀ ਦੇ ਨਜ਼ਦੀਕ ਅੱਜ ਸ਼ੁੱਕਰਵਾਰ ਸਵੇਰੇ ਸੜਕ ਹਾਦਸੇ ਵਿਚ ਤਿੰਨ ਅਧਿਆਪਕਾਂ ਸਣੇ ਚਾਰ ਮੌਤਾਂ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਟਰੈਕਸ ਗੱਡੀ ਵਿਚ ਸਵਾਰ 10 ਦੇ ਕਰੀਬ ਅਧਿਆਪਕ ਗੰਭੀਰ ਜ਼ਖ਼ਮੀ ਵੀ ਹੋ ਗਏ ਹਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਅਧਿਆਪਕਾਂ ਨਾਲ ਭਰੀ ਟਰੈਕਸ ਅਤੇ ਪੰਜਾਬ ਰੋਡਵੇਜ਼ ਦੀ ਬੱਸ ਵਿਚਾਲੇ ਹੋਇਆ। ਸਰਕਾਰੀ ਅਧਿਆਪਕ ਅੱਜ ਸਵੇਰੇ ਜਲਾਲਾਬਾਦ ਤੋਂ ਤਰਨਤਾਰਨ ਆਪਣੀ ਡਿਊਟੀ ’ਤੇ ਜਾ ਰਹੇ ਸਨ। ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਜਦੋਂ ਇਹ ਗੱਡੀ ਖਾਈ ਫ਼ੇਮੇ ਕੀ ਦੇ ਨਜ਼ਦੀਕ ਪੁੱਜੀ ਤਾਂ ਸਾਹਮਣਿਉਂ ਆ ਰਹੀ ਸਰਕਾਰੀ ਬੱਸ ਵਿਚ ਜਾ ਵੱਜੀ। ਹਾਦਸਾ ਏਨਾ ਭਿਆਨਕ ਸੀ ਕਿ ਗੱਡੀ ਵਿਚੋਂ ਡਰਾਈਵਰ ਅਤੇ ਅਧਿਆਪਕਾਂ ਨੂੰ ਬਹੁਤ ਮੁਸ਼ਕਲ ਨਾਲ ਬਾਹਰ ਕੱਢਿਆ ਜਾ ਸਕਿਆ। ਮੌਕੇ ’ਤੇ ਮੌਜੂਦ ਵਿਅਕਤੀਆਂ ਨੇ ਦੱਸਿਆ ਕਿ ਟਰੈਕਸ ਦੇ ਡਰਾਈਵਰ ਨੇ ਜਦੋਂ ਕਿਸੇ ਹੋਰ ਵਾਹਨ ਨੂੰ ਤੇਜ਼ ਰਫ਼ਤਾਰ ਨਾਲ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਹ ਭਿਆਨਕ ਹਾਦਸਾ ਵਾਪਰ ਗਿਆ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …