Breaking News
Home / ਪੰਜਾਬ / ਜਥਾ ਪਾਕਿਸਤਾਨ ਭੇਜਣ ਬਾਰੇ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ

ਜਥਾ ਪਾਕਿਸਤਾਨ ਭੇਜਣ ਬਾਰੇ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ

logo-2-1-300x105-3-300x105ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਵਾਸਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਹਰੀ ਝੰਡੀ ਨਾ ਮਿਲਣ ਕਾਰਨ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ ਹੈ। ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਵਰ੍ਹੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਂਦਾ ਹੈ। ਇਸ ਵਾਰ ਵੀ ਜਥਾ ਭੇਜਣ ਦੀ ਪੂਰੀ ਤਿਆਰੀ ਹੋ ਚੁੱਕੀ ਹੈ। ਸ਼੍ਰੋਮਣੀ ਕਮੇਟੀ ਨੇ 1355 ਯਾਤਰੂਆਂ ਦੀ ਸੂਚੀ ਵੀਜ਼ਾ ਲੈਣ ਵਾਸਤੇ ਭੇਜੀ ਸੀ, ਜਿਸ ਵਿੱਚੋਂ 1249 ਯਾਤਰੂਆਂ ਨੂੰ ਵੀਜ਼ੇ ਮਿਲ ਚੁੱਕੇ ਹਨ ਪਰ ਇਸ ਵੇਲੇ ਭਾਰਤ ਤੇ ਪਾਕਿਸਤਾਨ ਵਿਚਾਲੇ ਬਣੇ ਤਣਾਅ ਵਾਲੇ ਮਾਹੌਲ ਕਾਰਨ ਸ਼੍ਰੋਮਣੀ ਕਮੇਟੀ ਦੁਚਿੱਤੀ ਵਿੱਚ ਹੈ ਕਿ ਕੀ ਅਜਿਹੇ ਸਮੇਂ ਵਿੱਚ ਜਥਾ ਪਾਕਿਸਤਾਨ ਭੇਜਣਾ ਜਾਇਜ਼ ਹੈ? ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿੱਚ ਕੇਂਦਰ ਤੇ ਪਾਕਿਸਤਾਨ ਸਰਕਾਰ ਤੋਂ ਸ਼ਰਧਾਲੂਆਂ ਦੀ ਸੁਰੱਖਿਆ ਦਾ ਭਰੋਸਾ ਲੈਣਾ ਚਾਹੁੰਦੀ ਹੈ ਪਰ ਇਸ ਮਾਮਲੇ ਵਿੱਚ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਨਹੀਂ ਮਿਲੀ, ਜਿਸ ਕਾਰਨ ਕਮੇਟੀ ਦੁਚਿੱਤੀ ਵਿੱਚ ਹੈ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …