ਮਾਣਹਾਨੀ ਮਾਮਲੇ ’ਚ ਦੋ ਸਾਲ ਦੀ ਹੋਈ ਸਜ਼ਾ ਤੋਂ ਬਾਅਦ ਲੋਕ ਸਭਾ ਦੇ ਸਪੀਕਰ ਦਾ ਫੈਸਲਾ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਆਰੋਪੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨ ਸੂਰਤ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਲੋਕ ਸਭਾ ਸਕੱਤਰੇਤ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਦੀ ਅਯੋਗਤਾ ਦਾ ਹੁਕਮ 23 ਮਾਰਚ ਤੋਂ ਲਾਗੂ ਹੋਵੇਗਾ। ਲੋਕ ਸਭਾ ਦੇ ਸਪੀਕਰ ਵਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਨੂੰ ਸੰਵਿਧਾਨ ਦੀ ਧਾਰਾ 102(1) ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 8 ਤਹਿਤ ਅਯੋਗ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ 2019 ਵਿਚ ਕਰਨਾਟਕ ’ਚ ਇਕ ਚੋਣ ਰੈਲੀ ਦੌਰਾਨ ਮੋਦੀ ਸਰਨੇਮ ਨੂੰ ਲੈ ਕੇ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ। ਇਸ ਤੋਂ ਬਾਅਦ ਭਾਜਪਾ ਦੇ ਇਕ ਵਿਧਾਇਕ ਪੁਰਣੇਸ਼ ਮੋਦੀ ਨੇ ਰਾਹੁਲ ਦੇ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਸੀ ਅਤੇ ਇਸ ਮਾਮਲੇ ਵਿਚ ਹੀ ਲੰਘੇ ਕੱਲ੍ਹ ਸੂਰਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ ਅਤੇ ਥੋੜ੍ਹੇ ਸਮੇਂ ਹੀ ਬਾਅਦ ਜ਼ਮਾਨਤ ਵੀ ਦੇ ਦਿੱਤੀ ਗਈ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …