ਕਿਹਾ : ਮੈਨੂੰ ਡਰਾ ਕੇ ਮੇਰੀ ਜ਼ੁਬਾਨ ਬੰਦ ਨਹੀਂ ਕੀਤੀ ਜਾ ਸਕਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪਾਰਟੀ ਹੈਡਕੁਆਰਟਰ ’ਚ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ’ਚ ਲੋਕਤੰਤਰ ’ਤੇ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਡਿਸਕੁਆਲੀਫਾਈ ਕਰਕੇ ਡਰਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗੌਤਮ ਅਡਾਨੀ ਵਿਚਾਲੇ ਕੀ ਰਿਸ਼ਤਾ ਹੈ ਇਸ ਸਬੰਧੀ ਸਵਾਲ ਮੈਂ ਪੁੱਛਦਾ ਰਹਾਂਗਾ। ਰਾਹੁਲ ਗਾਂਧੀ ਨੇ ਕਿਹਾ ਕਿ ਮੇਰੀ ਅਵਾਜ਼ ਨੂੰ ਬੰਦ ਨਹੀਂ ਕੀਤਾ ਜਾ ਸਕਦਾ ਅਤੇ ਨਾਲ ਹੀ ਮੈਂ ਸਵਾਲ ਪੁੱਛਣੇ ਬੰਦ ਕਰਾਂਗਾ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਲਗਦਾ ਹੈ ਕਿ ਮੇਰੀ ਮੈਂਬਰਸ਼ਿਪ ਰੱਦ ਕਰਕੇ, ਮੈਨੂੰ ਡਰਾ ਕੇ ਜਾਂ ਜੇਲ੍ਹ ਭੇਜ ਕੇ ਮੈਨੂੰ ਡਰਾਇਆ ਜਾ ਸਕਦਾ ਹੈ ਤਾਂ ਇਹ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਮੈਂ ਹਿੰਦੁਸਤਾਨ ਦੇ ਲੋਕਤੰਤਰ ਦੇ ਲਈ ਲੜ ਰਿਹਾ ਹਾਂ ਅਤੇ ਲੜਦਾ ਰਹਾਂਗਾ। ਇਸ ਨਾਲ ਰਾਹੁਲ ਗਾਂਧੀ ਨੇ ਅਗਲੀ ਭਾਰਤ ਜੋੜੋ ਯਾਤਰਾ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਮੈਂ ਫਿਰ ਤੋਂ ਭਾਰਤ ਜੋੜੋ ਯਾਤਰਾ ਸ਼ੁਰੂ ਕਰਾਂਗਾ। ਇਸ ਮੌਕੇ ਉਨ੍ਹਾਂ ਦੇ ਨਾਲ ਪਿ੍ਰਅੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਅਭਿਸ਼ੇਕ ਮਨੂੰ ਸਿੰਘਵੀ ਅਤੇ ਜੈਰਾਮ ਰਮੇਸ਼ ਵੀ ਮੌਜੂਦ ਸਨ।