ਸਤਿਸੰਗ ਵੀ ਸੁਣਿਆ
ਬਿਆਸ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅੰਮਿ੍ਰਤਸਰ ਦੌਰੇ ’ਤੇ ਹਨ। ਦਿੱਲੀ ਤੋਂ ਰਵਾਨਾ ਹੋਣ ਮਗਰੋਂ ਉਹ ਸਿੱਧਾ ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ’ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਭਾਜਪਾ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ। ਇਥੋਂ ਉਹ ਸਿੱਧਾ ਡੇਰਾ ਬਿਆਸ ਲਈ ਰਵਾਨਾ ਹੋ ਗਏ ਜਿੱਥੇ ਉਨ੍ਹਾਂ ਦਾ ਸਵੇਤ ਮਲਿਕ ਅਤੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਵਾਗਤ ਕੀਤਾ ਗਿਆ। ਰਾਜਨਾਥ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਸਤਿਸੰਗ ਵੀ ਸੁਣਿਆ। ਡੇਰਾ ਬਿਆਸ ਪਹੁੰਚਣ ’ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਰਾਜਨਾਥ ਸਿੰਘ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਡੇਰੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣੂ ਕਰਵਾਇਆ। ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਡੇਰਾ ਬਿਆਸ ਦਾ ਕੀਤਾ ਗਿਆ ਇਹ ਪਹਿਲਾ ਦੌਰਾ ਹੈ ਅਤੇ ਉਨ੍ਹਾਂ ਦੇ ਇਸ ਦੌਰੇ ਨੂੰ 2024 ਦੀਆਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਿਉਂਕਿ ਭਾਰਤੀ ਜਨਤਾ ਪਾਰਟੀ ਖੁਦ ਨੂੰ ਪੰਜਾਬ ਵਿਚ ਪੂਰੀ ਤਰ੍ਹਾਂ ਮਜ਼ਬੂਤ ਕਰਨ ਵਿਚ ਜੁਟੀ ਹੋਈ। ਜਦਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡੇਰਾ ਬਿਆਸ ਦਾ ਦੌਰਾ ਕੀਤਾ ਸੀ।