Breaking News
Home / ਭਾਰਤ / ਕਰਨਾਟਕ ਵਿਧਾਨ ਸਭਾ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ

ਕਰਨਾਟਕ ਵਿਧਾਨ ਸਭਾ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ

ਮਲਿਕਾ ਅਰਜੁਨ ਖੜਗੇ ਦੇ ਪੁੱਤਰ ਨੂੰ ਵੀ ਮਿਲੀ ਟਿਕਟ
ਬੇਂਗਲੁਰੁ/ਬਿਊਰੋ ਨਿਊਜ਼ : 224 ਸੀਟਾਂ ਵਾਲੀ ਕਰਨਾਟਕ ਵਿਧਾਨ ਸਭਾ ਦਾ ਕਾਰਜਕਾਲ ਮਈ ਮਹੀਨੇ ਵਿਚ ਪੂਰਾ ਹੋਣ ਜਾ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਉਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਪ੍ਰੰਤੂ ਇਲੈਕਸ਼ਨ ਕਮਿਸ਼ਨ ਵੱਲੋਂ ਕਰਨਾਟਕ ਵਿਧਾਨ ਸਭਾ ਚੋਣਾਂ ਦੀਆਂ ਤਰੀਕਾ ਸਬੰਧੀ ਫਿਲਹਾਲ ਕੋਈ ਵੀ ਐਲਾਨ ਨਹੀਂ ਕੀਤਾ ਗਿਆ। ਜਦਕਿ ਕਾਂਗਰਸ ਪਾਰਟੀ ਨੇ ਅੱਜ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 124 ਉਮੀਦਵਾਰਾਂ ਦੇ ਨਾਵਾਂ ਵਾਲੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧ ਰਮੱਈਆ ਵਰੁਣ ਸੀਟ ਤੋਂ ਚੋਣ ਲੜਨਗੇ ਜਦਕਿ ਸੀਨੀਅਰ ਕਾਂਗਰਸੀ ਆਗੂ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਡੀ. ਕੇ. ਸ਼ਿਵਕੁਮਾਰ ਕਨਕਪੁਰ ਵਿਧਾਨ ਸਭਾ ਹਲਕੇ ਤੋਂ ਆਪਣੀ ਕਿਸਮਤ ਅਜਮਾਉਣਗੇ। ਉਨ੍ਹਾਂ ਲੰਘੇ ਦਿਨੀਂ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਸੀ ਕਾਂਗਰਸ ਪਾਰਟੀ ਇਕੱਲਿਆਂ ਹੀ ਵਿਧਾਨ ਸਭਾ ਚੋਣਾਂ ਲੜੇਗੀ। ਉਧਰ ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਪੁੱਤਰ ਪਿ੍ਰਯਾਂਕ ਖੜਗੇ ਚਿਤਾਪੁਰ ਸੀਟ ਤੋਂ ਅਤੇ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਪਰਮੇਸ਼ਵਰਾ ਕੋਰਾਟਾਗੇਰੇ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿਚ ਹਨ। ਕਰਨਾਟਕ ਵਿਧਾਨ ਸਭਾ ਦੀਆਂ ਕੁੱਲ 224 ਸੀਟਾਂ ਹਨ ਅਤੇ 2018 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ 104 ਸੀਟਾਂ, ਕਾਂਗਰਸ ਪਾਰਟੀ ਨੂੰ 80 ਅਤੇ ਜੇਡੀਐਸ ਨੂੰ 37 ਸੀਟਾਂ ਪ੍ਰਾਪਤ ਹੋਈਆਂ ਸਨ ਜਦਕਿ ਬਾਕੀ ਬਚੀਆਂ ਸੀਟਾਂ ’ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਸੀ।

 

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …