ਕ੍ਰਿਪਾਲ ਸਿੰਘ ਬਡੂੰਗਰ ਨੇ ਰਾਜੋਆਣਾ ਨੂੰ ਪਿਲਾਇਆ ਜੂਸ
ਪਟਿਆਲਾ/ਬਿਊਰੋ ਨਿਊਜ਼ : ਬਲਵੰਤ ਸਿੰਘ ਰਾਜੋਆਣਾ ਵੱਲੋਂ ਤਿੰਨ ਨਵੰਬਰ ਤੋਂ ਰੱਖੀ ਭੁੱਖ ਹੜਤਾਲ ਅੱਜ ਖ਼ਤਮ ਕਰ ਦਿੱਤੀ ਹੈ। ਭੁੱਖ ਹੜਤਾਲ ਖ਼ਤਮ ਕੀਤੇ ਜਾਣ ਤੋਂ ਬਾਅਦ ਰਾਜੋਆਣਾ ਨੂੰ ਮੁੜ ਤੋਂ ਜੇਲ੍ਹ ਭੇਜ ਦਿੱਤਾ ਗਿਆ ਹੈ। ਚੇਤੇ ਰਹੇ ਕਿ ਬਲਵੰਤ ਸਿੰਘ ਰਾਜੋਆਣਾ ਨੇ ਤਿੰਨ ਨਵੰਬਰ ਨੂੰ ਪਟਿਆਲਾ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਰਾਜੋਆਣਾ ਨੂੰ ਜੂਸ ਪਿਲਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖਤਮ ਕਰਵਾਈ। ਹਸਪਤਾਲ ਵਿੱਚ ਰਾਜੋਆਣਾ ਨੇ ਇਲਾਜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਰਾਜੋਆਣਾ ਨੇ ਫਾਂਸੀ ਸਬੰਧੀ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ‘ਤੇ ਆਧਾਰਿਤ ਪਟੀਸ਼ਨ ਦੇ ਨਿਪਟਾਰੇ ਵਿੱਚ ਹੋ ਰਹੀ ਦੇਰੀ ਤੋਂ ਖ਼ਫ਼ਾ ਹੋ ਕੇ ਇਹ ਭੁੱਖ ਹੜਤਾਲ ਸ਼ੁਰੂ ਕੀਤੀ ਸੀ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …