ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨਿਚਰਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਇਲਾਹੀ ਬਾਣੀ ਦਾ ਆਨੰਦ ਮਾਣਿਆ ਅਤੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਮੰਤਰੀ ਭਗਵੰਤ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਅਤੇ ਇਸ ਦੇ ਨਿਰਮਾਣ ਲਈ 25 ਕਰੋੜ ਦੀ ਪਹਿਲੀ ਕਿਸਤ ਵੀ ਜਾਰੀ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ, ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵੀ ਮੌਜੂਦ ਸਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …