ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ ਅਤੇ ਕਰਨੈਲ ਸਿੰਘ ਪੰਜੋਲੀ ਸ਼ਾਮਿਲ ਸਨ। ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਗਿ੍ਰਫਤਾਰ ਕੀਤੇ ਗਏ ਬੇਕਸੂਰ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ ਵੀ ਗਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਪੰਜਾਬ ਵਿਚ ਹਰ ਕਦਮ ’ਤੇ ਕਾਨੂੰਨ ਦੇ ਰਾਜ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਸਰਕਾਰ ਸਿੱਖਾਂ ਨੂੰ ਖ਼ਤਮ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਗਿ੍ਰਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਜਲਦ ਤੋਂ ਜਲਦ ਛੱਡਿਆ ਜਾਵੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …