ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਹੁਣ ਦਿਨੋ-ਦਿਨ ਫਿਰ ਵਧਣ ਲੱਗੀ ਹੈ। ਲੰਘੇ 24 ਘੰਟਿਆਂ ਦੌਰਾਨ 1800 ਤੋਂ ਵੱਧ ਕਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਅਤੇ ਗੁਜਰਾਤ ਵਿਚ ਦਰਜ ਕੀਤੇ ਗਏ ਹਨ। ਉਧਰ ਦੂਜੇ ਪਾਸੇ ਦਿੱਲੀ ਵਿਚ ਕਰੋਨਾ ਦੇ 150 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਇਸਦੇ ਚੱਲਦਿਆਂ ਚੰਡੀਗੜ੍ਹ ਦੇ ਪ੍ਰਸ਼ਾਸਨ ਵਲੋਂ ਵੀ ਕਰੋਨਾ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਬਚਣ ਲਈ ਵੀ ਕਿਹਾ ਗਿਆ ਹੈ।