14.7 C
Toronto
Wednesday, April 29, 2026
spot_img
Homeਪੰਜਾਬਸਾਬਕਾ ਫੌਜੀਆਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ

ਸਾਬਕਾ ਫੌਜੀਆਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ

ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਹੁਣ ਕਰ ਸਕਣਗੇ ਅਪਲਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਫੌਜੀਆਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸਾਬਕਾ ਫੌਜੀਆਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅੱਜ 27 ਮਾਰਚ ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ। ਇਸ ਸਬੰਧੀ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ ਆਰਟਸ ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ।

RELATED ARTICLES
POPULAR POSTS