Breaking News
Home / ਪੰਜਾਬ / ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋ ਨਹੀਂ ਮਿਲੀ ਰਾਹਤ

ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋ ਨਹੀਂ ਮਿਲੀ ਰਾਹਤ

ਅਹੁਦੇ ਤੋਂ ਹਟਾਉਣ ਖਿਲਾਫ ਪਾਈ ਪਟੀਸ਼ਨ ਹੋਈ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਅਹੁਦੇ ਤੋਂ ਹਟਾਉਣ ਖਿਲਾਫ ਪਾਈ ਗਈ ਪਟੀਸ਼ਨ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਲੰਘੀ 10 ਮਾਰਚ ਨੂੰ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਇਸ ਅਹੁਦੇ ਲਈ ਦਿੱਤੀ ਗਈ ਐਕਸਟੈਨਸ਼ਨ ਨੂੰ ਵੀ ਰੱਦ ਕਰ ਦਿੱਤਾ ਸੀ। ਸੂਬਾ ਸਰਕਾਰ ਦੇ ਇਨ੍ਹਾਂ ਹੁਕਮਾਂ ਖਿਲਾਫ਼ ਮਨੀਸ਼ਾ ਗੁਲਾਟੀ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਬਿਨਾ ਕਿਸੇ ਕਾਰਨ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਜੋ ਕਿ ਬਿਲਕੁਲ ਗਲਤ ਹੈ। ਮਨੀਸ਼ਾ ਗੁਲਾਟੀ ਨੇ ਪਟੀਸ਼ਨ ’ਚ ਕਿਹਾ ਸੀ ਕਿ ਉਨ੍ਹਾਂ ਦਾ ਕਾਰਜਕਾਲ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਂਦਾ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਦਾ ਕਾਰਨ ਦੱਸਣਾ ਹੋਵੇਗਾ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪ੍ਰੰਤੂ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਹੁਦੇ ’ਤੇ ਬਹਾਲ ਕਰ ਦਿੱਤਾ ਗਿਆ ਸੀ ਜਦਕਿ ਮੁੜ ਅਹੁਦੇ ਤੋਂ ਹਟਾਏ ਜਾਣ ਮਗਰੋਂ ਮਨੀਸ਼ਾ ਗੁਲਾਟੀ ਹਾਈ ਕੋਰਟ ਪਹੁੰਚੇ ਸਨ ਜਿੱਥੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …