Breaking News
Home / ਪੰਜਾਬ / ਆਸ਼ੂਤੋਸ਼ ਬਾਬੇ ਦੇ ਮਾਮਲੇ ‘ਤੇ ਹਾਈਕੋਰਟ ਸਖਤ

ਆਸ਼ੂਤੋਸ਼ ਬਾਬੇ ਦੇ ਮਾਮਲੇ ‘ਤੇ ਹਾਈਕੋਰਟ ਸਖਤ

ashutosh-copy-copyਕਿਹਾ, ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦੀ ਹਾਲੇ ਤੱਕ ਨਹੀਂ ਹੋਈ ਪਾਲਣਾ
ਚੰਡੀਗੜ੍ਹ : ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ ਪ੍ਰਮੁੱਖ ਆਸ਼ੂਤੋਸ਼ ਮਹਾਰਾਜ ਦੇ ਕਥਿਤ ਮ੍ਰਿਤਕ ਸਰੀਰ ਦੇ ਸਸਕਾਰ ਦੇ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਹਾਲੇ ਤਕ ਨਹੀਂ ਹੋ ਸਕੀ। ਇਸ ‘ਤੇ ਸਖਤੀ ਵਰਤਦੇ ਹੋਏ ਹਾਈਕੋਰਟ ਨੇ ਕਿਹਾ ਕਿ ਜਾਂ ਤਾਂ ਅਗਲੀ ਤਰੀਕ ‘ਤੇ ਸਰਕਾਰ ਰਿਪੋਰਟ ਪੇਸ਼ ਕਰੇ ਜਾਂ ਫਿਰ 20 ਹਜ਼ਾਰ ਰੁਪਏ ਹਰਜਾਨਾ ਅਦਾ ਕਰੇ।ઠਹਾਈਕੋਰਟ ਨੇ ਸਰਕਾਰ ਦੀ ਕਮੇਟੀ ਤੋਂ ਰਿਪੋਰਟ ਤਲਬ ਕੀਤੀ ਹੈ ਕਿ ਆਖਰ ਇਸ ਮਾਮਲੇ ਵਿਚ ਕੀ ਕੀਤਾ ਗਿਆ। ਹਾਈਕੋਰਟ ਨੇ ਮਾਮਲੇ ਵਿਚ ਅੰਤਿਮ ਫੈਸਲਾ ਲੈ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …