-4.2 C
Toronto
Monday, December 8, 2025
spot_img
Homeਪੰਜਾਬਪੰਜਾਬ ਅਤੇ ਹਿਮਾਚਲ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਗੱਲਬਾਤ

ਪੰਜਾਬ ਅਤੇ ਹਿਮਾਚਲ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਗੱਲਬਾਤ

ਪਾਣੀਆਂ ਦੇ ਮੁੱਦੇ ’ਤੇ ਵੀ ਹੋਈ ਚਰਚਾ
ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ’ਤੇ ਨਾਸ਼ਤੇ ਮੌਕੇ ਮੁਲਾਕਾਤ ਕੀਤੀ। ਇਸ ਮੌਕੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ ’ਤੇ ਪ੍ਰਸਤਾਵਿਤ ਵਾਟਰ ਸੈੱਸ ਲਾਉਣ ਦਾ ਮੁੱਦਾ ਆਪਣੇ ਹਮਰੁਤਬਾ ਸੁਖਵਿੰਦਰ ਸੁੱਖੂ ਕੋਲ ਉਠਾਇਆ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ-ਬਿਜਲੀ ਪਲਾਂਟਾਂ ’ਤੇ ਪ੍ਰਸਤਾਵਿਤ ਵਾਟਰ ਸੈੱਸ ਲਾਗੂ ਕਰਨ ਬਾਰੇ ਸੂਬੇ ਦੀ ਚਿੰਤਾ ਜ਼ਾਹਰ ਕੀਤੀ। ਮਾਨ ਨੇ ਕਿਹਾ ਕਿ ਇਸ ਨੂੰ ਲਾਗੂ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਇਹ ਸੂਬੇ ਦੇ ਹਿੱਤਾਂ ਖਿਲਾਫ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਵਾਟਰ ਸੈੱਸ ਸਿਰਫ਼ ਉਨ੍ਹਾਂ ਦੇ ਆਪਣੇ ਸੂਬੇ ਦੇ ਪਣ-ਬਿਜਲੀ ਪਲਾਂਟਾਂ ’ਤੇ ਲਗਾਇਆ ਜਾਵੇਗਾ ਅਤੇ ਕਿਹਾ ਕਿ ਇਹ ਪੰਜਾਬ ਵਿੱਚ ਲਾਗੂ ਨਹੀਂ ਹੋਵੇਗਾ। ਮਸਲੇ ਦੇ ਹੱਲ ਲਈ ਦੋਵਾਂ ਮੁੱਖ ਮੰਤਰੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਰਾਜਾਂ ਦੇ ਮੁੱਖ ਸਕੱਤਰ ਅਤੇ ਬਿਜਲੀ ਸਕੱਤਰ ਹਰ ਪੰਦਰਵਾੜੇ ਬਾਅਦ ਮੀਟਿੰਗ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਾਂ ਵਿਚਕਾਰ ਕੋਈ ਝਗੜਾ ਨਾ ਹੋਵੇ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਦੇ ਉੱਚ ਅਧਿਕਾਰੀ ਰਾਜਾਂ ਨੂੰ ਦਰਪੇਸ਼ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਹੱਲ ਕਰਨਗੇ ਤਾਂ ਜੋ ਉਨ੍ਹਾਂ ਵਿਚਕਾਰ ਕਿਸੇ ਮਸਲੇ ਉਤੇ ਕੋਈ ਮਤਭੇਦ ਨਾ ਰਹੇ। ਦੋਵਾਂ ਮੁੱਖ ਮੰਤਰੀਆਂ ਨੇ ਦੋਵਾਂ ਰਾਜਾਂ ਦੇ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਸਹਿਮਤੀ ਪ੍ਰਗਟਾਈ। ਇਸ ਦੇ ਚੱਲਦਿਆਂ ਹਿਮਾਚਲ ਦੇ ਮੁੱਖ ਮੰਤਰੀ ਨੇ ਪੰਜਾਬ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਦੱਸਦਿਆਂ ਸੀਐਮ ਮਾਨ ਨੂੰ ਹਿਮਾਚਲ ਵਿਚ ਨਿਵੇਸ਼ ਕਰਨ ਲਈ ਕਿਹਾ ਹੈ।

RELATED ARTICLES
POPULAR POSTS