11.3 C
Toronto
Saturday, October 25, 2025
spot_img
Homeਪੰਜਾਬਕੰਵਰ ਵਿਜੇ ਪ੍ਰਤਾਪ ਨੇ ਬਹਿਬਲ ਕਲਾਂ ਮਾਮਲੇ ਦੀ ਜਾਂਚ ਸਬੰਧੀ ਮੁੜ ਚੁੱਕੇ...

ਕੰਵਰ ਵਿਜੇ ਪ੍ਰਤਾਪ ਨੇ ਬਹਿਬਲ ਕਲਾਂ ਮਾਮਲੇ ਦੀ ਜਾਂਚ ਸਬੰਧੀ ਮੁੜ ਚੁੱਕੇ ਸਵਾਲ?

ਕਿਹਾ : ਇਸ ਮਾਮਲੇ ਦਾ ਹੋ ਚੁੱਕਾ ਹੈ ਸਿਆਸੀਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਅੰਮਿ੍ਰਤਸਰ ਤੋਂ ਵਿਧਾਇਕ ਕੰੁਵਰ ਵਿਜੇ ਪ੍ਰਤਾਪ ਨੇ ਬਹਿਬਲ ਕਲਾਂ ਅਤੇ ਬਰਗਾੜੀ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ ਮੁੜ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਏਨਾ ਗੰਭੀਰ ਹੈ ਕਿ ਜੇਕਰ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਇਸਦਾ ਪੰਜਾਬ ਅਤੇ ਦੇਸ਼ ਦੀ ਸਿਆਸਤ ’ਤੇ 200 ਸਾਲ ਤੱਕ ਪ੍ਰਭਾਵ ਖਤਮ ਨਹੀਂ ਹੋਵੇਗਾ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਇਸ ਕੇਸ ਦਾ ਕੋਈ ਨਤੀਜਾ ਨਹੀਂ ਨਿਕਲੇਗਾ ਅਤੇ ਅਜਿਹਾ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਮਲਾ ਅਦਾਲਤ ਵਿਚ ਪਹੁੰਚਿਆ ਅਤੇ ਆਰੋਪੀ ਜ਼ਮਾਨਤ ਲੈਣ ਵਿਚ ਕਾਮਯਾਬ ਹੋ ਗਏ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਬੇਸ਼ੱਕ ਲੋਕ ਇਹ ਕਹਿ ਰਹੇ ਹਨ ਕਿ ਹੁਣ ਬਹੁਤ ਸਮਾਂ ਬੀਤ ਗਿਆ ਹੈ, ਇਸ ਵਿਚ ਇਨਸਾਫ ਨਹੀਂ ਮਿਲੇਗਾ, ਪਰ ਉਨ੍ਹਾਂ ਕਿਹਾ ਕਿ ਸਾਨੂੰ ਅਜੇ ਵੀ ਕਾਨੂੰਨੀ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋ ਚੁੱਕਾ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਨ੍ਹਾਂ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਵੀ ਆਪਣੀ ਆਵਾਜ਼ ਉਠਾਈ ਸੀ। ਇਸ ਤੋ ਬਾਅਦ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਆਈ। ਇਸ ਤੋਂ ਬਾਅਦ ਸਾਡੀ ‘ਆਪ’ ਸਰਕਾਰ ਆਈ, ਇਸ ਨੂੰ ਇਕ ਸਾਲ ਹੋ ਗਿਆ ਹੈ, ਕਾਰਵਾਈ ਸਭ ਦੇ ਸਾਹਮਣੇ ਹੈ। ਉਨ੍ਹਾਂ ਇਥੋਂ ਤੱਕ ਕਿਹਾ ਕਿ ਜੇਕਰ ਸਰਕਾਰ ਜਨਤਾ ਨੂੰ ਇਨਸਾਫ ਦਿਵਾਉਣ ਲਈ ਜੁਟ ਜਾਵੇ ਤਾਂ ਚੰਗੀ ਗੱਲ ਹੈ, ਨਹੀਂ ਤਾਂ ਉਹ ਆਪਣੇ ਦਮ ’ਤੇ ਇਨਸਾਫ ਲਈ ਲੜਨਗੇ।

RELATED ARTICLES
POPULAR POSTS