Breaking News
Home / ਭਾਰਤ / ਭਾਰਤ ’ਚ ਫਿਰ ਵਧਣ ਲੱਗੇ ਕਰੋਨਾ ਦੇ ਕੇਸ

ਭਾਰਤ ’ਚ ਫਿਰ ਵਧਣ ਲੱਗੇ ਕਰੋਨਾ ਦੇ ਕੇਸ

ਕਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਸਰਕਾਰ ਹੋਈ ਚੌਕਸ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਇਕ ਵਾਰ ਫਿਰ ਤੋਂ ਕਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ 3016 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 14 ਹਜ਼ਾਰ ਦੇ ਕਰੀਬ ਹੋ ਗਈ ਹੈ। ਕਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਕੇਂਦਰ ਸਰਕਾਰ ਵੀ ਚੌਕਸ ਹੋ ਗਈ ਹੈ। ਸਰਕਾਰ ਨੇ 2020 ਵਿਚ ਕਰੋਨਾ ਰੋਕਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਹੁਣ ਇਕ ਸਾਲ ਲਈ ਵਧਾ ਦਿੱਤਾ ਹੈ। ਹੁਣ ਵਿਦੇਸ਼ ਤੋਂ ਆਉਣ ਵਾਲਿਆਂ ਦਾ ਬਿਉਰਾ ਦਰਜ ਕੀਤਾ ਜਾਵੇਗਾ। ਜਦੋਂ ਕੋਈ ਵਿਅਕਤੀ ਕਰੋਨਾ ਪਾਜ਼ੇਟਿਵ ਮਿਲਦਾ ਹੈ ਤਾਂ ਉਸਦੀ ਸੂਚਨਾ ਸਿਵਲ ਸਰਜਨ ਨੂੰ ਦੇਣੀ ਹੋਵੇਗੀ। ਹਰ ਵਿਅਕਤੀ ਨੂੰ ਸਿਹਤ ਮੰਤਰਾਲੇ ਦੇ ਨਿਰਦੇਸ਼ ਦਾ ਪਾਲਣ ਕਰਨਾ ਪਵੇਗਾ। ਕਰੋਨਾ ਰੋਕਥਾਮ ਦੇ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਬਣਾਈਆਂ ਗਈਆਂ ਕਮੇਟੀਆਂ ਹੁਣ ਰਣਨੀਤੀ ਬਣਾਉਣ ਲਈ ਤਿਆਰ ਰਹਿਣਗੀਆਂ। ਸਾਰੇ ਹਸਪਤਾਲਾਂ ਵਿਚ ਵੱਖਰੇ ਤੌਰ ’ਤੇ ਕੋਵਿਡ ਵਾਰਡ ਬਣਾਉਣਗੇ ਹੋਣਗੇ। ਹਸਪਤਾਲ ਵਿਚ ਕੋਵਿਡ ਮਰੀਜ਼ ਦੀ ਯਾਤਰਾ ਦਾ ਵੇਰਵਾ ਦਰਜ ਹੋਵੇਗਾ। ਉਸਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਨੂੰ 14 ਦਿਨ ਇਕਾਂਤਵਾਸ ਕੀਤਾ ਜਾਵੇਗਾ। ਧਿਆਨ ਰਹੇ ਕਿ ਪੰਜਾਬ ਵਿਚ ਵੀ ਕਰੋਨਾ ਦੇ ਮਾਮਲੇ ਵਧੇ ਹਨ ਅਤੇ ਲੰਘੇ ਕੱਲ੍ਹ ਬੁੱਧਵਾਰ ਤੱਕ ਪੰਜਾਬ ਵਿਚ ਕਰੋਨਾ ਦੇ ਮਾਮਲੇ 230 ਤੋਂ ਜ਼ਿਆਦਾ ਸਨ। ਇਸਦੇ ਚੱਲਦਿਆਂ ਮੁਹਾਲੀ ਵਿਚ ਸਭ ਤੋਂ ਜ਼ਿਆਦਾ 64 ਕਰੋਨਾ ਦੇ ਐਕਟਿਵ ਮਾਮਲੇ ਦਰਜ ਕੀਤੇ ਗਏ ਹਨ।

Check Also

ਯੂਪੀ ਦੇ ਹਾਥਰਸ ’ਚ ਧਾਰਮਿਕ ਸਥਾਨ ’ਤੇ ਮਚੀ ਭਗਦੜ-50 ਤੋਂ ਜ਼ਿਆਦਾ ਮੌਤਾਂ

200 ਦੇ ਕਰੀਬ ਵਿਅਕਤੀ ਜ਼ਖਮੀ ਵੀ ਹੋਏ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਹਾਥਰਸ ਜ਼ਿਲ੍ਹੇ …