Breaking News
Home / Uncategorized / ਜਲੰਧਰ ਲੋਕ ਸਭਾ ਹਲਕੇ ’ਚ ਚੋਣ ਜਾਬਤਾ ਹੋਇਆ ਲਾਗੂ

ਜਲੰਧਰ ਲੋਕ ਸਭਾ ਹਲਕੇ ’ਚ ਚੋਣ ਜਾਬਤਾ ਹੋਇਆ ਲਾਗੂ

ਡੀਸੀ ਵੱਲੋਂ ਚੋਣ ਅਧਿਕਾਰੀਆਂ ਦੀ ਲਿਸਟ ਵੀ ਕੀਤੀ ਗਈ ਜਾਰੀ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਡੀ.ਸੀ. ਜਸਪ੍ਰੀਤ ਸਿੰਘ ਵਲੋਂ ਅੱਜ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਜ਼ਿਮਨੀ ਚੋਣ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ ਅਤੇ ਉਨ੍ਹਾਂ ਵਲੋਂ ਚੋਣ ਦੌਰਾਨ ਡਿਊਟੀ ਦੇਣ ਵਾਲੇ ਅਧਿਕਾਰੀਆਂ ਦੇ ਨੰਬਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿਚ ਪੋਲਿੰਗ ਬੂਥਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਮੌਜੂਦ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਮਨੀ ਚੋਣ ਦੌਰਾਨ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਕਾਇਮ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਪੈਰਾਮਿਲਟਰੀ ਫ਼ੋਰਸ ਦੀਆਂ 2 ਟੁੱਕੜੀਆਂ ਮੌਜੂਦ ਹਨ, ਜੇਕਰ ਸਮੇਂ ਦੇ ਲਿਹਾਜ ਨਾਲ ਹੋਰ ਫੋਰਸ ਦੀ ਜ਼ਰੂਰਤ ਪਈ ਤਾਂ ਇਸ ਸਬੰਧੀ ਪੰਜਾਬ ਸਰਕਾਰ ਨੂੰ ਦੱਸ ਦਿੱਤਾ ਜਾਵੇਗਾ। ਧਿਆਨ ਰਹੇ ਲੰਘੇ ਕੱਲ੍ਹ ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਜਲੰਧਰ ਲੋਕ ਸਭਾ ਜ਼ਿਮਨੀ ਸਬੰਧੀ ਐਲਾਨ ਕੀਤਾ ਗਿਆ ਸੀ। ਜਲੰਧਰ ਲੋਕ ਸਭਾ ਸੀਟ ਲਈ 10 ਮਈ ਨੂੰ ਵੋਟਾਂ ਪਾਈਆਂ ਜਾਣੀਆਂ ਜਦਕਿ ਚੋਣ ਨਤੀਜਾ 13 ਮਈ ਐਲਾਨਿਆ ਜਾਵੇਗਾ। ਇਹ ਲੋਕ ਸੀਟ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ ਖਾਲੀ ਹੋਈ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਜਲੰਧਰ ਕਿਰਾਏ ਦੇ ਮਹਿਲਨੁਮਾ ਘਰ ‘ਚ

ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ‘ਚ ਕਿਰਾਏ ਵਾਲੇ ਮਕਾਨ ਵਿੱਚ ਪਰਿਵਾਰ …