24 C
Toronto
Saturday, September 5, 2026
spot_img
Homeਪੰਜਾਬਸ੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਸ੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਸ੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟਜੂਨ ਮਹੀਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜਿਆ ਜਾਵੇਗਾ ਜਥਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਪਾਕਿਸਤਾਨੀ ਅੰਬੈਸੀ ਇਹ ਕਾਗਜ਼-ਪੱਤਰ ਭੇਜੇ ਜਾ ਸਕਣ ਅਤੇ ਪਾਕਿਸਤਾਨ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਸਮੇਂ ਸਿਰ ਵੀਜ਼ਾ ਮਿਲ ਸਕੇ।

 

RELATED ARTICLES
POPULAR POSTS