Breaking News
Home / ਹਫ਼ਤਾਵਾਰੀ ਫੇਰੀ / ਦੂਜੀ ਵੀਡੀਓ ਵੀ ਆਈ ਸਾਹਮਣੇ

ਦੂਜੀ ਵੀਡੀਓ ਵੀ ਆਈ ਸਾਹਮਣੇ

ਅੰਮ੍ਰਿਤਪਾਲ ਸਿੰਘ ਦੀ ਦੂਜੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਉਹ ਸੱਚਮੁੱਚ ਚੜ੍ਹਦੀਕਲਾ ਵਿਚ ਨਜ਼ਰ ਆ ਰਿਹਾ ਹੈ ਅਤੇ ਉਸ ਨੇ ਇਹ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਮੈਂ ਪੁਲਿਸ ਦੀ ਗ੍ਰਿਫਤ ਵਿਚ ਨਹੀਂ ਹਾਂ ਅਤੇ ਉਨ੍ਹਾਂ ਜਥੇਦਾਰ ਸਾਹਿਬਾਨ ਨੂੰ ਸਰਬੱਤ ਖਾਲਸਾ ਬੁਲਾਉਣ ਦੀ ਮੁੜ ਪੁਰਜ਼ੋਰ ਅਪੀਲ ਕੀਤੀ ਹੈ।
ਅੰਮ੍ਰਿਤਪਾਲ ਸਾਡੀ ਗ੍ਰਿਫ਼ਤ ‘ਚ ਨਹੀਂ ਪਰ ਅਸੀਂ ਗ੍ਰਿਫ਼ਤਾਰੀ ਦੇ ਨੇੜੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ‘ਵਾਰਿਸ ਪੰਜਾਬ ਦੇ’ ਪ੍ਰਮੁੱਖ ਅੰਮ੍ਰਿਤਪਾਲ ਸਿੰਘ ਨੂੰ ਜਲਦੀ ਗ੍ਰਿਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਐਡਵੋਕੇਟ ਜਨਰਲ (ਏਜੀ) ਨੇ ਅਦਾਲਤ ਵਿਚ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੇ ਨੇੜੇ ਹੈ। ਇਸ ਦਾਅਵੇ ਤੋਂ ਜਾਪਦਾ ਹੈ ਕਿ ਪੰਜਾਬ ਸਰਕਾਰ ਕੋਲ ਕੋਈ ਠੋਸ ਆਧਾਰ ਹੋਵੇਗਾ, ਜਿਸ ਤੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਹੁਣ ਦੂਰ ਨਹੀਂ ਜਾਪਦੀ ਹੈ।
ਐਡਵੋਕੇਟ ਜਨਰਲ ਨੇ ਮੁੜ ਸਪਸ਼ਟ ਕੀਤਾ ਹੈ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ ਅਤੇ ਰਾਜ ਸਰਕਾਰ ਅੰਮ੍ਰਿਤਪਾਲ ਨੂੰ ਫੜਨ ਦੀ ਕੋਸ਼ਿਸ਼ ਵਿਚ ਲੱਗੀ ਹੋਈ ਹੈ। ਚੇਤੇ ਰਹੇ ਕਿ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਪਿਛਲੇ ਦਿਨਾਂ ਵਿਚ ਹਾਈ ਕੋਰਟ ਵਿਚ ਦਾਇਰ ਹੋਈ ਸੀ। ਪਟੀਸ਼ਨਰ ਨੇ ਕਿਹਾ ਸੀ ਕਿ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਪੁਲਿਸ ਸਟੇਸ਼ਨ ‘ਚ ਅੰਮ੍ਰਿਤਪਾਲ ਸਿੰਘ ਗ਼ੈਰਕਾਨੂੰਨੀ ਹਿਰਾਸਤ ਵਿਚ ਹੈ। ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਦੇ ਵਕੀਲ ਨੇ ਇਹ ਵੀ ਕਿਹਾ ਕਿ ਉਨ੍ਹਾਂ ਕੋਲ 18 ਮਾਰਚ ਦੀ ਸੀਸੀਟੀਵੀ ਫੁਟੇਜ ਵੀ ਹੈ।
ਹਾਈ ਕੋਰਟ ਨੇ ਪਟੀਸ਼ਨਰ ਦੇ ਵਕੀਲ ਨੂੰ ਅੰਮ੍ਰਿਤਪਾਲ ਸਿੰਘ ਦੀ ਗ਼ੈਰਕਾਨੂੰਨੀ ਹਿਰਾਸਤ ਬਾਰੇ ਸਬੂਤ ਪੇਸ਼ ਕਰਨ ਲਈ ਕਿਹਾ ਹੈ। ਜਸਟਿਸ ਐੱਨ.ਐੱਸ. ਸ਼ੇਖਾਵਤ ਨੇ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਦੇ ਸਟੈਂਡ ‘ਤੇ ਕਾਇਮ ਹੈ।
ਉਨ੍ਹਾਂ ਸੂਬਾ ਸਰਕਾਰ ਨੂੰ ਇਸ ਬਾਰੇ ਨਵਾਂ ਹਲਫ਼ਨਾਮਾ ਦਾਇਰ ਕਰਨ ਤੇ ਪਟੀਸ਼ਨਰ ਦੇ ਵਕੀਲ ਨੂੰ ਠੋਸ ਤੱਥ ਰਿਕਾਰਡ ‘ਤੇ ਰੱਖਣ ਦੀ ਹਦਾਇਤ ਕੀਤੀ।
ਜਸਟਿਸ ਸ਼ੇਖਾਵਤ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਗ਼ੈਰਕਾਨੂੰਨੀ ਹਿਰਾਸਤ ਬਾਰੇ ਜੇਕਰ ਕੋਈ ਠੋਸ ਸਬੂਤ ਸਾਹਮਣੇ ਆਏ ਤਾਂ ਅਦਾਲਤ ਇੱਕ ਵਾਰੰਟ ਅਫ਼ਸਰ ਨਿਯੁਕਤ ਕਰੇਗੀ। ਉਨ੍ਹਾਂ ਕਿਹਾ ਕਿ ਸੀਜੇਐੱਮ ਨੂੰ ਤੁਰੰਤ ਛਾਪਾ ਮਾਰਨ ਵਾਸਤੇ ਕਿਹਾ ਜਾਵੇਗਾ।

 

Check Also

ਕੈਨੇਡਾ-ਭਾਰਤ ਤਣਾਅ ਨੇ ਪੰਜਾਬ ‘ਚ ਵਸਦੇ ਪਰਿਵਾਰਾਂ ਦੀ ਚਿੰਤਾ ਵਧਾਈ

ਨੌਜਵਾਨਾਂ ਨੂੰ ਕੈਨੇਡਾ ‘ਚ ਪੜ੍ਹਨ ਦਾ ਸੁਫਨਾ ਅਧੂਰਾ ਰਹਿਣ ਦਾ ਡਰ ਵਿਦੇਸ਼ ਪੜ੍ਹਨ ਗਏ ਵਿਦਿਆਰਥੀਆਂ …