Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ਸਰਕਾਰ ਨੇ ਫੜੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਜਾਣਕਾਰੀ ਕੀਤੀ ਜਨਤਕ

ਪੰਜਾਬ ਸਰਕਾਰ ਨੇ ਫੜੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਜਾਣਕਾਰੀ ਕੀਤੀ ਜਨਤਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ ਰਿਹਾਅ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਜਾਣਕਾਰੀ ਭੇਜ ਕੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਜਾਣਕਾਰੀ ਦਿੱਤੀ ਹੈ। ਜਥੇਦਾਰ ਦੇ ਨਿੱਜੀ ਸਹਾਇਕ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਜਾਣਕਾਰੀ ਵਿਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਨੇ ਪਿਛਲੇ ਦਿਨੀਂ ਧਾਰਾ 107/51 ਤਹਿਤ ਕੁੱਲ 360 ਨੌਜਵਾਨ ਗ੍ਰਿਫ਼ਤਾਰ ਕੀਤੇ ਸਨ, ਜਿਨ੍ਹਾਂ ‘ਚੋਂ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਧਾਰਾ ਤਹਿਤ ਗ੍ਰਿਫ਼ਤਾਰ ਅਜੇ 12 ਨੌਜਵਾਨ ਰਿਹਾਅ ਹੋਣੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ, ਅਜਨਾਲਾ ਮਾਮਲੇ ਅਤੇ ਐਨ. ਐਸ. ਏ. ਤਹਿਤ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਬਾਰੇ ਅਜੇ ਤੱਕ ਸਰਕਾਰ ਵਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਿਛਲੇ ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਗ੍ਰਿਫ਼ਤਾਰ ਨੌਜਵਾਨਾਂ ਬਾਰੇ ਪੂਰੀ ਜਾਣਕਾਰੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਭੇਜਣ ਤਾਂ ਜੋ ਉਨ੍ਹਾਂ ਦੀ ਰਿਹਾਈ ਸੰਬੰਧੀ ਯਤਨ ਕੀਤੇ ਜਾ ਸਕਣ।

 

Check Also

ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’

ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …