ਕਿਹਾ : ਵਿਦੇਸ਼ ਨਹੀਂ ਭੱਜਾਂਗਾ, ਜਲਦ ਆਵਾਂਗਾ ਸਭ ਦੇ ਸਾਹਮਣੇ
ਅੰਮਿ੍ਰਤਸਰ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਦਾ ਲੰਘੀ ਦੇਰ ਦੂਜਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿਚ ਉਹ ਸੱਚਮੁੱਚ ਚੜ੍ਹਦੀਕਲਾ ਵਿਚ ਨਜ਼ਰ ਆ ਰਿਹਾ ਹੈ ਅਤੇ ਉਸ ਨੇ ਇਹ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਮੈਂ ਪੁਲਿਸ ਦੀ ਗਿ੍ਰਫਤ ਵਿਚ ਨਹੀਂ ਹਾਂ ਅਤੇ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੁੜ ਤੋਂ ਸਰਬੱਤ ਖਾਲਸਾ ਬੁਲਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਵੀਡੀਓ ਵਿਚ ਅੰਮਿ੍ਰਤਪਾਲ ਸਿੰਘ ਨੇ ਸਪੱਸ਼ਟ ਕਿਹਾ ਕਿ ਮੈਂ ਵਿਦੇਸ਼ ਨਹੀਂ ਭੱਜਾਂਗਾ ਅਤੇ ਜਲਦੀ ਹੀ ਸਭ ਦੇ ਸਾਹਮਣੇ ਆਵਾਂਗਾ। ਉਸ ਨੇ ਕਿਹਾ ਕਿ ਮੈਂ ਭਗੌੜਾ ਨਹੀਂ ਹਾਂ, ਬੱਸ ਬਗਾਵਤ ਦੇ ਦਿਨ ਕੱਟ ਰਿਹਾ ਹਾਂ। ਉਧਰ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਪੂਰੇ ਪੰਜਾਬ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਸੂਤਰਾਂ ਅਨੁਸਾਰ ਅੰਮਿ੍ਰਤਾਲ ਦੇ ਕਿਸੇ ਧਾਰਮਿਕ ਅਸਥਾਨ ਦੇ ਅੰਦਰ ਲੁਕੇ ਹੋਣ ਦੀ ਇੰਨਪੁੱਟ ਮਿਲੀ ਹੈ। ਜਿਸ ਤੋਂ ਬਾਅਦ ਹਰਿਮੰਦਰ ਸਾਹਿਬ ਸਮੇਤ ਪੰਜਾਬ ਦੇ ਸਾਰੇ ਧਾਰਮਿਕ ਅਸਥਾਨਾਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਲੰਘੇ ਬੁੱਧਵਾਰ ਨੂੰ ਅੰਮਿ੍ਰਤਪਾਲ ਸਿੰਘ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਸੀ। ਉਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਚ ਕਿਹਾ ਕਿ ਇਹ ਸਾਰਾ ਮਾਮਲਾ ਉਨ੍ਹਾਂ ਦੀ ਸਮਝ ਤੋਂ ਪਰ੍ਹੇ ਹੈ ਅਤੇ ਇਸ ਪਿੱਛੇ ਕੋਈ ਰਾਜਨੀਤਿਕ ਕਾਰਨ ਵੀ ਹੋ ਸਕਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …