Breaking News
Home / ਪੰਜਾਬ / ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਨੇ ਸਿੱਖ ਨੌਜਵਾਨਾਂ ਦੀਆਂ ਗਿ੍ਰਫ਼ਤਾਰੀਆਂ ਖਿਲਾਫ਼ ਕੀਤਾ ਰੋਸ ਮਾਰਚ

ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਨੇ ਸਿੱਖ ਨੌਜਵਾਨਾਂ ਦੀਆਂ ਗਿ੍ਰਫ਼ਤਾਰੀਆਂ ਖਿਲਾਫ਼ ਕੀਤਾ ਰੋਸ ਮਾਰਚ

ਐਡਵੋਕੇਟ ਧਾਮੀ ਨੇ ਏਡੀਸੀ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਮੌਜੂਦਾ ਸਥਿਤੀ ਅਤੇ ਸਿੱਖ ਨੌਜਵਾਨਾਂ ਦੀਆਂ ਗਿ੍ਰਫ਼ਤਾਰੀਆਂ ਖਿਲਾਫ਼ ਅੱਜ ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪਲਾਜ਼ਾ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਹੈ। ਇਸ ਰੋਸ ਮਾਰਚ ਵਿਚ ਰਾਗੀ ਜਥਿਆਂ ਦੇ ਨਾਲ-ਨਾਲ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ ਜਿਨ੍ਹਾਂ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ। ਇਹ ਰੋਸ ਮਾਰਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਡੀਸੀ ਦਫ਼ਤਰ ਪੁੱਜਿਆ, ਜਿੱਥੇ ਰੋਸ ਵਿਚ ਸ਼ਾਮਲ ਵਿਅਕਤੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਮਿ੍ਰਤਪਾਲ ਸਿੰਘ ਦੇ ਮਾਮਲੇ ਵਿਚ ਜਿਨ੍ਹਾਂ ਵਿਅਕਤੀਆਂ ’ਤੇ ਐਨਐਸਏ ਲਗਾਇਆ ਗਿਆ ਹੈ, ਉਸ ਨੂੰ ਤੁਰੰਤ ਹਟਾਇਆ ਜਾਵੇ ਅਤੇ ਜਿਨ੍ਹਾਂ ਸਿੱਖ ਨੌਜਵਾਨਾਂ ਨੂੰ ਪੰਜਾਬ ਤੋਂ ਬਾਹਰ ਜੇਲ੍ਹਾਂ ’ਚ ਭੇਜਿਆ ਗਿਆ ਉਨ੍ਹਾਂ ਨੂੰ ਵਾਪਸ ਪੰਜਾਬ ਦੀਆਂ ਜੇਲ੍ਹਾਂ ’ਚ ਲਿਆਂਦਾ ਜਾਵੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਦੀ ਗ਼ੈਰਹਾਜ਼ਰੀ ਵਿਚ ਏਡੀਸੀ ਸੁਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …