-5.3 C
Toronto
Wednesday, December 31, 2025
spot_img
Homeਪੰਜਾਬਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਤੋਂ ਹੋਣਗੇ ਰਿਹਾਅ

ਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਤੋਂ ਹੋਣਗੇ ਰਿਹਾਅ

ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਬੰਦ ਹਨ ਸਿੱਧੂ
ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚੋਂ ਰਿਹਾਅ ਹੋਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਬੰਧਤ ਅਧਿਕਾਰੀਆਂ ਵੱਲੋਂ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਇਹ ਜਾਣਕਾਰੀ ਉਨ੍ਹਾਂ ਦੇ ਟਵਿੱਟਰ ਅਕਾਊਂਟ ’ਤੇ ਵੀ ਸਾਂਝੀ ਕੀਤੀ ਗਈ ਹੈ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੂੰ 19 ਮਈ 2022 ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਨੂੰ 18 ਮਈ 2023 ਤੱਕ ਜੇਲ੍ਹ ਅੰਦਰ ਰਹਿਣਾ ਪੈਣਾ ਸੀ। ਪ੍ਰੰਤੂ ਜੇਲ੍ਹ ਨਿਯਮਾਂ ਅਨੁਸਾਰ ਹਰ ਕੈਦੀ ਹਰ ਮਹੀਨੇ 4 ਦਿਨ ਦੀ ਛੁੱਟੀ ਮਿਲਦੀ ਹੈ। ਸਜ਼ਾ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਇਕ ਦਿਨ ਦੀ ਛੁੱਟੀ ਨਹੀਂ ਲਈ ਅਤੇ ਜੇਲ੍ਹ ਅੰਦਰ ਉਨ੍ਹਾਂ ਦੇ ਚੰਗੇ ਰਵੱਈਏ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਪਟਿਆਲਾ ਵਿਚ ਕਾਂਗਰਸੀ ਵਰਕਰਾਂ ਵੱਲੋਂ ਸਿੱਧੂ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਵੀ ਸਿੱਧੂ ਦੇ ਰਿਹਾਅ ਹੋਣ ਦੀ ਚਰਚਾ ਦੇ ਚਲਦਿਆਂ ਉਨ੍ਹਾਂ ਸਮਰਥਕ ਜੇਲ੍ਹ ਦੇ ਬਾਹਰ ਪਹੁੰਚ ਗਏ ਸਨ ਪ੍ਰੰਤੂ ਉਸ ਦਿਨ ਨਵਜੋਤ ਸਿੰਘ ਸਿੱਧੂ ਨੂੰ ਰਿਹਾਅ ਨਹੀਂ ਸੀ ਕੀਤਾ ਗਿਆ।

RELATED ARTICLES
POPULAR POSTS