ਮੀਂਹ ਕਾਰਨ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਵਿਖੇ ਹੋਈ ਜਿਸ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਸਬੰਧੀ ਜਾਣਕਾਰੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਵੱਲੋਂ ਦਿੱਤੀ ਗਈ। ਖੇਤੀਬਾੜੀ ਮੰਤਰੀ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਭਾਰੀ ਮੀਂਹ ਨਾਲ ਕਾਰਨ ਖਰਾਬ ਹੋਈ ਕਣਕ ਦੀ ਫਸਲ ਬਦਲੇ ਪੰਜਾਬ ਦੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਜਿਨ੍ਹਾਂ ਕਿਸਾਨਾਂ ਦੀ ਫਸਲ 33 ਫੀਸਦੀ ਤੋਂ 75 ਪ੍ਰਤੀਸ਼ਤ ਤੱਕ ਨੁਕਸਾਨੀ ਗਈ ਹੈ ਉਨ੍ਹਾਂ 6800 ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਟਵਾਰੀ ਵੱਲੋਂ ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ ਅਤੇ ਜਿਨ੍ਹਾਂ ਦਾ ਵੀ ਨੁਕਸਾਨ ਹੋਇਆ ਉਨ੍ਹਾਂ ਦੀ ਸਰਕਾਰ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ। ਧਾਲੀਵਾਲ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਦੇ ਮਕਾਨਾਂ ਦਾ ਤੇਜ਼ ਬਾਰਿਸ਼ ਦੇ ਚਲਦਿਆਂ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਮੁਰੰਮਤ ਦੇ ਲਈ 5200 ਰੁਪਏ ਦਿੱਤੇ ਜਾਣਗੇ ਜਦਕਿ ਆਰਥਿਕ ਤੌਰ ’ਤੇ ਕਮਜ਼ੋਰ ਵਿਅਕਤੀ ਨੂੰ ਜਿਨ੍ਹਾਂ ਦਾ ਪੂਰਾ ਮਕਾਨ ਢਹਿ ਗਿਆ ਹੈ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ 1 ਲੱਖ 20 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …