8.1 C
Toronto
Thursday, October 16, 2025
spot_img
Homeਭਾਰਤਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ

ਧਮਕੀ ਵਟਸਐਪ ਮੈਸੇਜ ਦੇ ਰੂਪ ’ਚ ਦਿੱਤੀ ਗਈ
ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਮ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪਾਰਟੀ ਅਧਿਕਾਰੀਆਂ ਮੁਤਾਬਕ ਰਾਊਤ ਨੂੰ ਕਥਿਤ ਧਮਕੀ ਵਾਲਾ ਮੈਸੇਜ ਲੰਘੀ ਦੇਰ ਰਾਤ ਉਨ੍ਹਾਂ ਦੇ ਮੋਬਾਈਲ ’ਤੇ ਵਟਸਐਪ ਮੈਸਜ ਦੇ ਰੂਪ ’ਚ ਮਿਲਿਆ। ਸੰਦੇਸ਼ ਵਿੱਚ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਵੀ ਰਾਊਤ ਨੂੰ ਨਵੀਂ ਦਿੱਲੀ ਵਿੱਚ ਦੇਖਿਆ ਜਾਵੇਗਾ ਤਾਂ ਉਸ ਨੂੰ ਗੋਲੀ ਮਾਰ ਦਿੱਤੀ ਜਾਵੇਗੀ। ਰਾਊਤ ਵੱਲੋਂ ਇਸ ਬਾਰੇ ਮੁੰਬਈ ਪੁਲੀਸ ਕਮਿਸ਼ਨਰ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰੇ ਹੋਣ ਦੇ ਸਬੰਧ ’ਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਸੀ। ਸ਼ਿਵ ਸੈਨਾ (ਊਧਵ ਬਾਲ ਠਾਕਰੇ) ਦੇ ਵਿਰੋਧੀ ਧਿਰ (ਕੌਂਸਲ) ਦੇ ਨੇਤਾ ਅੰਬਾਦਾਸ ਦਾਨਵੇ ਨੇ ਕਿਹਾ ਕਿ ਸੂਬਾ ਸਰਕਾਰ ਨੇ ਰਾਊਤ ਦੀ ਸੁਰੱਖਿਆ ਹਟਾ ਦਿੱਤੀ ਹੈ ਅਤੇ ਅਪੀਲ ਕੀਤੀ ਕਿ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਦੱਸਣਯੋਗ ਹੈ ਕਿ ਬੌਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਵੀ ਹਾਲ ਹੀ ’ਚ ਲਾਰੈਂਸ ਬਿਸ਼ਨੋਈ ਗੈਂਗ ਜਾਂ ਉਸ ਦੇ ਸਾਥੀਆਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ।

 

RELATED ARTICLES
POPULAR POSTS