Breaking News
Home / ਪੰਜਾਬ / ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ

ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਟੋਲ ਪਲਾਜ਼ਾ ਕਰਵਾਇਆ ਬੰਦ

ਕਿਹਾ : ਅਸੀਂ ਲੋਕਾਂ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ
ਸ੍ਰੀ ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਇਕ ਹੋਰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਅੱਜ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚ ਕੇ ਨੱਕੀਆਂ ਟੋਲ ਪਲਾਜ਼ੇ ਨੂੰ ਬੰਦ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਲੁੱਟ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜ਼ੇ ਦੇ ਬੰਦ ਹੋਣ ਨਾਲ ਇਕ ਦਿਨ ’ਚ ਪੰਜਾਬ ਦੇ ਲੋਕਾਂ ਦੇ 10 ਲੱਖ 20 ਹਜ਼ਾਰ ਰੁਪਏ ਬਚਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਕੰਪਨੀ ਵੱਲੋਂ ਇਸ ਟੋਲ ਪਲਾਜ਼ੇ ਦੀ ਮਿਆਦ 582 ਦਿਨ ਹੋਰ ਵਧਾਉਣ ਲਈ ਅਰਜ਼ੀ ਦਿੱਤੀ ਗਈ ਜਿਸ ਅਸੀਂ ਮੁੱਢੋਂ ਖਾਰਜ ਕਰ ਦਿੱਤਾ। ਅੱਜ ਤੋਂ ਇਹ ਟੋਲ ਪਲਾਜ਼ਾ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ ਜਦਕਿ ਕੰਪਨੀ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਅਕਾਲੀ ਦਲ ਨੂੰ ਖੂਬ ਰਗੜੇ ਲਗਾਉਂਦਿਆਂ ਕਿਹਾ ਕਿ ਇਹ ਟੋਲ ਪਲਾਜ਼ਾ ਕੈਪਟਨ ਸਰਕਾਰ ਵੇਲੇ ਲੱਗਿਆ ਸੀ ਅਤੇ 2014 ਵਿਚ ਅਕਾਲੀ ਸਰਕਾਰ ਵੇਲੇ ਬੰਦ ਹੋਣਾ ਸੀ ਪ੍ਰੰਤੂ ਇਸ ਨੂੰ ਬੰਦ ਨਹੀਂ ਕੀਤਾ ਗਿਆ। 2017 ’ਚ ਫਿਰ ਕਾਂਗਰਸ ਦੀ ਸਰਕਾਰ ਬਣੀ ਪ੍ਰੰਤੂ ਇਸ ਟੋਲ ਪਲਾਜ਼ੇ ਨੂੰ ਫਿਰ ਵੀ ਬੰਦ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਟੋਲ ਕੰਪਨੀ ਵੱਲੋਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਸੀ, ਜਿਸ ਨੂੰ ਅਸੀਂ ਅੱਜ ਬੰਦ ਕਰ ਦਿੱਤਾ ਹੈ।

 

Check Also

ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …