Breaking News
Home / ਪੰਜਾਬ / ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਸਿਆ ਪੰਜਾਬ ਸਰਕਾਰ ’ਤੇ ਤੰਜ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਸਿਆ ਪੰਜਾਬ ਸਰਕਾਰ ’ਤੇ ਤੰਜ

ਕਿਹਾ : ਪੰਜਾਬ ਵਿਚ ਨਸ਼ਿਆਂ ਅਤੇ ਮਾਫੀਆ ਦਾ ਰਾਜ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਅਤੇ ਮਾਫ਼ੀਆ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੇ ਪਿਛਲੇ ਕਾਲੇ ਦਿਨਾਂ ਦੀ ਯਾਦ ਨੂੰ ਤਾਜ਼ਾ ਕਰਵਾ ਦਿੱਤਾ ਹੈ ਅਤੇ ਭਗਵੰਤ ਮਾਨ ਸਰਕਾਰ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਵਿਚ ਰੱਖਣ ਵਿਚ ਬਿਲਕੁਲ ਫੇਲ੍ਹ ਸਾਬਤ ਹੋਈ ਹੈ। ਪੰਜਾਬ ਵਿਚ ਵਪਾਰੀਆਂ ਅਤੇ ਹੋਰ ਲੋਕਾਂ ਕੋਲੋਂ ਹਰ ਰੋਜ਼ ਫਿਰੌਤੀਆਂ ਮੰਗੀਆਂ ਜਾ ਰਹੀਆਂ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀ ਹੈ। ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਅੰਦਰ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਮੰਨ ਰਿਹਾ। ਇਸ ਮੌਕੇ ਉਨ੍ਹਾਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਬੋਲਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਜਲਦੀ ਹੀ ਉਮੀਦਵਾਰ ਦੇ ਨਾਂ ਐਲਾਨ ਕੀਤਾ ਜਾਵੇਗਾ। ਇਸ ਮੌਕੇ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਸਾਬਕਾ ਮੰਤਰੀ ਮਨੋਰੰਜਨ ਸਿੰਘ ਕਾਲੀਆ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੰਸਰਾਜ ਹੰਸ ਵੀ ਮੌਜੂਦ ਸਨ। ਉਥੇ ਹੀ ਰਿਟਾਇਰਡ ਡੀਸੀਪੀ ਰਜਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ।

 

Check Also

ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ

ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …