ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਅਖਬਾਰੀ ਸੀਐਮ
ਕਿਹਾ : ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾਉਣਾ ਚਾਹੁੰਦੀ ਹੈ ਮੋਦੀ ਸਰਕਾਰ
ਪਟਿਆਲਾ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ਵਿਚ 317 ਦਿਨ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚ ਸਜ਼ਾ ਕੱਟਣ ਤੋਂ ਬਾਅਦ ਅੱਜ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਨਵਜੋਤ ਸਿੰਘ ਸਿੱਧੂ ਜੇਲ੍ਹ ਤੋਂ ਰਿਹਾਅ ਹੋ ਗਏ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਰਾਹੁਲ ਗਾਂਧੀ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ਾਂ ਕਰ ਰਹੀ ਹੈ ਪ੍ਰੰਤੂ ਕੇਂਦਰ ਸਰਕਾਰ ਇਹ ਭੁੱਲ ਚੁੱਕੀ ਹੈ ਕਿ ਉਨ੍ਹਾਂ ਦੀਆਂ ਰਗਾਂ ਵਿਚ ਗਾਂਧੀ ਖਾਨਦਾਨ ਦਾ ਖੂਨ ਹੈ ਜਿਨ੍ਹਾਂ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਸੀ। ਪੰਜਾਬ ਵਿਚਲੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਸੀਐਮ ਮਾਨ ਨੂੰ ਅਖਬਾਰੀ ਸੀਐਮ ਦੱਸਿਆ। ਉਨ੍ਹਾਂ ਕਿਹਾ ਕਿ ਮੇਰੀ ਪਤਨੀ ਨੂੰ ਕੈਂਸਰ ਹੈ ਪ੍ਰੰਤੂ ਮੈਂ ਫਿਰ ਵੀ ਜੇਲ੍ਹ ਵਿਚੋਂ ਛੁੱਟੀ ਨਹੀਂ ਲਈ। ਮੇਰੀ ਲੜਾਈ ਮੇਰੇ ਪਰਿਵਾਰ ਲਈ ਨਹੀਂ ਬਲਕਿ ਸਮੁੱਚੀ ਪੰਜਾਬੀਅਤ ਦੇ ਲਈ ਹੈ ਕਿਉਂਕਿ ਪੰਜਾਬ ਦੇ ਲੋਕਾਂ ਵਿਚ ਮੈਂਨੂੰ ਰੱਬ ਨਜ਼ਰ ਆਉਂਦਾ। ਕੇਂਦਰ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਚ ਰਾਸ਼ਟਰਪਤੀ ਲਾਗੂ ਕਰਨਾ ਚਾਹੁੰਦੀ ਹੈ, ਜਿਸ ਦੇ ਚਲਦਿਆਂ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਨਵਜੋਤ ਸਿੰਘ ਸਿੱਧੂ ਨੂੰ ਰੋਡਰੇਜ਼ ਦੇ ਮਾਮਲੇ ਵਿਚ 19 ਮਈ 2022 ਨੂੰ ਸਜ਼ਾ ਸੁਣਾਈ ਗਈ ਅਤੇ ਉਹ 20 ਜੂਨ ਨੂੰ ਪਟਿਆਲਾ ਜੇਲ੍ਹ ਚਲੇ ਗਏ ਸਨ। ਕਾਨੂੰਨ ਅਨੁਸਾਰ ਉਨ੍ਹਾਂ 19 ਮਈ 2023 ਨੂੰ ਜੇਲ੍ਹ ਤੋਂ ਰਿਹਾਅ ਹੋਣਾ ਵਿਚ ਪ੍ਰੰਤੂ ਜੇਲ੍ਹ ਵਿਚ ਚੰਗੇ ਆਚਰਣ ਅਤੇ ਉਨ੍ਹਾਂ ਦੇ ਕੋਈ ਛੁੱਟੀ ਨਾ ਲੈਣ ਦੇ ਚਲਦਿਆਂ ਉਨ੍ਹਾਂ ਅੱਜ ਦੋ ਮਹੀਨੇ ਪਹਿਲਾਂ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …