Breaking News
Home / ਪੰਜਾਬ / ਨਵਜੋਤ ਸਿੰਘ ਸਿੱਧੂ ਦੀ ਸਕਿਉਰਿਟੀ ਘਟਾਈ

ਨਵਜੋਤ ਸਿੰਘ ਸਿੱਧੂ ਦੀ ਸਕਿਉਰਿਟੀ ਘਟਾਈ

ਨਵਜੋਤ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਭੁਗਤ ਕੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਚੁੱਕੇ ਹਨ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਕੇਂਦਰ ਅਤੇ ਸੂਬਾ ਸਰਕਾਰ ਨੇ ਸਕਿਉਰਿਟੀ ਨੂੰ ਵੀ ਘੱਟ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਵਿਚੋਂ ਬਾਹਰ ਆਉਂਦੇ ਹੀ ਉਨ੍ਹਾਂ ਦੀ ਸਕਿਉਰਿਟੀ ਜੈਡ ਪਲੱਸ ਤੋਂ ਘਟਾ ਕੇ ਵਾਈ ਪਲੱਸ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ’ਤੇ ਗੁੱਸਾ ਵੀ ਜ਼ਾਹਰ ਕੀਤਾ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਿਚ ਮੰਤਰੀ ਹੁੰਦਿਆਂ ਵਾਈ ਪਲੱਸ ਸਕਿਉਰਿਟੀ ਦਿੱਤੀ ਗਈ ਸੀ, ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਜੈਡ ਪਲੱਸ ਸਕਿਉਰਿਟੀ ਦੇ ਦਿੱਤੀ ਗਈ ਸੀ। ਹੁਣ ਜਿਉਂ ਹੀ ਨਵਜੋਤ ਸਿੱਧੂ ਜੇਲ੍ਹ ਵਿਚੋਂ ਬਾਹਰ ਆਏ ਹਨ ਤਾਂ ਉਨ੍ਹਾਂ ਦੀ ਸਕਿਉਰਿਟੀ ਘਟਾ ਦਿੱਤੀ ਗਈ ਹੈ। ਨਵਜੋਤ ਸਿੱਧੂ ਕੋਲ ਪਹਿਲਾਂ 25 ਸੁਰੱਖਿਆ ਕਰਮਚਾਰੀ ਸਨ ਅਤੇ ਹੁਣ ਇਨ੍ਹਾਂ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਘਟਾ ਕੇ 12 ਕਰ ਦਿੱਤੀ ਗਈ ਹੈ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਸਵਾਲ ਵੀ ਚੁੱਕੇ ਹਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …