Breaking News
Home / ਪੰਜਾਬ / ਪੰਜਾਬ ’ਚ ਸੀਐਮ ਦੀ ਯੋਗਸ਼ਾਲਾ ਦੀ ਹੋਈ ਸ਼ੁਰੂਆਤ

ਪੰਜਾਬ ’ਚ ਸੀਐਮ ਦੀ ਯੋਗਸ਼ਾਲਾ ਦੀ ਹੋਈ ਸ਼ੁਰੂਆਤ

ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਸਮੁੱਚੇ ਸੂਬੇ ਵਿਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਇਕ ਵੀਡੀਓ ਜਾਰੀ ਕਰਕੇ ਇਸਦੀ ਸ਼ੁਰੂਆਤ ਪੰਜਾਬ ਦੇ ਚਾਰ ਸ਼ਹਿਰਾਂ ਤੋਂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਅੰਮਿ੍ਰਤਸਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਸ਼ਾਮਲ ਹੈ। ਇਥੋਂ ਦੇ ਲੋਕ ਜੇਕਰ ਯੋਗਾ ਸਿੱਖਣਾ ਅਤੇ ਕਰਨਾ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਵਲੋਂ ਮੁਫਤ ਵਿਚ ਯੋਗਾ ਇੰਸਟਰੱਕਚਰ ਭੇਜੇ ਜਾਣਗੇ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਹਤਮੰਦ ਬਣਾਉਣ ਲਈ ਜਲਦ ਹੀ ਸਮੁੱਚੇ ਪੰਜਾਬ ਵਿਚ ਯੋਗਾ ਦੀ ਟਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਦੇਸ਼ ਦੀ ਪਰੰਪਰਾ ਅਤੇ ਵਿਰਾਸਤ ਦਾ ਹਿੱਸਾ ਹੈ। ਪਰ ਲੋਕ ਇਸ ਨੂੰ ਲਗਾਤਾਰ ਭੁੱਲਦੇ ਜਾ ਰਹੇ ਹਨ। ਮਾਨ ਨੇ ਕਿਹਾ ਕਿ ਉਹ ਵੀ ਸਵੇਰੇ-ਸਵੇਰੇ ਯੋਗ ਕਰਦੇ ਹਨ ਅਤੇ ਇਸਦੇ ਅਨੇਕਾਂ ਫਾਇਦੇ ਵੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਧਿਆਨ ਲਗਾਉਣ ਦੀ ਪਰੰਪਰਾ ਅਤੇ ਯੋਗ ਨੂੰ ਪੰਜਾਬ ਸਰਕਾਰ ਦੋਬਾਰਾ ਇਕ ਲੋਕ ਲਹਿਰ ਬਣਾਉਣਾ ਚਾਹੁੰਦੀ ਹੈ। ਇਸਦੇ ਲਈ ਹੀ ਪੰਜਾਬ ਸਰਕਾਰ ‘ਸੀਐਮ ਯੋਗਸ਼ਾਲਾ’ ਦੀ ਸ਼ੁਰੂਆਤ ਕਰਨ ਜਾ ਰਹੀ ਹੈ।

 

Check Also

ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …