Breaking News
Home / ਭਾਰਤ / ਮਨੀਸ਼ ਸਿਸੋਦੀਆ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ’ਚ

ਮਨੀਸ਼ ਸਿਸੋਦੀਆ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ’ਚ

ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪਰੈਲ ਤਕ ਵਧਾਈ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਦਿੱਲੀ ਦੇ ਚਰਚਿਤ ਸ਼ਰਾਬ ਨੀਤੀ ਘਪਲਾ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਕੋਲੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਸਿਸੋਦੀਆ ਦੀ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ ਦਿੱਲੀ ਦੀ ਰਾੳੂਜ ਐਵੀਨਿੳੂ ਅਦਾਲਤ ਵਿਚ ਪੇਸ਼ ਕੀਤਾ ਸੀ। ਇਸ ਦੌਰਾਨ ਸਿਸੋਦੀਆ ਨੂੰ ਮਾਨਯੋਗ ਜੱਜ ਐਮ.ਕੇ. ਨਾਗਪਾਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੇ ਜਾਂਚ ਏਜੰਸੀ ਦੀ ਅਪੀਲ ’ਤੇ ਸਿਸੋਦੀਆ ਦੀ ਨਿਆਇਕ ਹਿਰਾਸਤ 14 ਦਿਨ ਲਈ ਵਧਾ ਦਿੱਤੀ। ਇਸ ਦੌਰਾਨ ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਘਪਲੇ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜਾਂਚ ਮਹੱਤਵਪੂਰਨ ਪੜਾਅ ਵਿਚ ਹੈ। ਇਸ ਤੋਂ ਬਾਅਦ ਸਿਸੋਦੀਆ ਦੀ ਨਿਆਇਕ ਹਿਰਾਸਤ ਹੋਰ ਵਧਾ ਦਿੱਤੀ ਗਈ। ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ 2021-22 ਲਈ ਆਬਕਾਰੀ ਨੀਤੀ ਤਿਆਰ ਕਰਨ ਅਤੇ ਉਸ ਨੂੰ ਅਮਲ ਵਿਚ ਲਿਆਉਣ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਗਿ੍ਰਫਤਾਰ ਕੀਤਾ ਗਿਆ ਸੀ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …