ਸੁਰੱਖਿਆ ਸਬੰਧੀ ਚਿੰਤਾਵਾਂ ਕਾਰਨ ਲਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਦੇ ਸੋਸ਼ਲ ਮੀਡੀਆ ਐਪ ਟਿਕਟੌਕ ਨੂੰ ਆਸਟਰੇਲੀਆ ਦੀ ਸਰਕਾਰ ਨੇ ਵੀ ਬੈਨ ਕਰ ਦਿੱਤਾ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਆਸਟਰੇਲੀਆ ਦੀ ਫੈਡਰਲ ਸਰਕਾਰ ਨੇ ਸਕਿਓਰਿਟੀ ਸਬੰਧੀ ਚਿੰਤਾਵਾਂ ਦੇ ਕਾਰਨ ਟਿਕਟੌਕ ’ਤੇ ਪਾਬੰਦੀ ਲਗਾਈ ਹੈ। ਜਿਸ ਤੋਂ ਬਾਅਦ ਹੁਣ ਸਰਕਾਰੀ ਅਫਸਰਾਂ ਦੇ ਆਫੀਸ਼ੀਅਲ ਡਿਵਾਈਸ ’ਤੇ ਵੀ ਟਿਕਟੌਕ ਨਹੀਂ ਚੱਲੇਗਾ। ਟਿਕਟੌਕ ’ਤੇ ਪਾਬੰਦੀ ਲਗਾਉਣ ਦੇ ਨਾਲ ਹੀ ਆਸਟਰੇਲੀਆ ਉਨ੍ਹਾਂ ਦੇਸ਼ਾਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਨੇ ਆਪਣੇ ਦੇਸ਼ ਵਿਚ ਚੀਨੀ ਵੀਡੀਓ ਐਪ ਟਿਕਟੌਕ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸਦੇ ਨਾਲ ਆਸਟਰੇਲੀਆ ਸਰਕਾਰੀ ਯੰਤਰਾਂ ’ਤੇ ਟਿੱਕਟੌਕ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਵਾਲਾ ਅਮਰੀਕਾ, ਕੈਨੇਡਾ, ਬਰਤਾਨੀਆ ਅਤੇ ਨਿਊਜ਼ੀਲੈਂਡ ਦੇ ਅਖੌਤੀ ‘ਫਾਈਵ ਆਈਜ਼’ ਖੁਫੀਆ ਗਠਜੋੜ ਦਾ ਆਖਰੀ ਦੇਸ਼ ਬਣ ਗਿਆ ਹੈ। ਆਸਟਰੇਲੀਆ ਦੇ ਅਟਾਰਨੀ ਜਨਰਲ ਮਾਰਕ ਡ੍ਰੇਫਸ ਵਲੋਂ ਇੰਟੈਲੀਜੈਂਸ ਅਤੇ ਸੁਰੱਖਿਆ ਏਜੰਸੀਆਂ ਕੋਲੋਂ ਸਲਾਹ ਲੈਣ ਤੋਂ ਬਾਅਦ ਹੀ ਇਸ ਐਪ ’ਤੇ ਬੈਨ ਲਗਾਉਣ ਦਾ ਐਲਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਭਾਰਤ ’ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਚਾਰ ਸਾਲ ਪਹਿਲਾਂ ਟਿਕਟੌਕ ’ਤੇ ਪਾਬੰਦੀ ਲਗਾ ਦਿੱਤੀ ਸੀ। ਚੀਨ ਦੀ ਇਸ ਕੰਪਨੀ ਨੂੰ ਭਾਰਤੀਆਂ ਦਾ ਡੇਟਾ ਚੋਰੀ ਕਰਨ ਦੇ ਆਰੋਪਾਂ ਦਾ ਵੀ ਸਾਹਮਣਾ ਕਰਨਾ ਪਿਆ ਸੀ। ਸਭ ਤੋਂ ਪਹਿਲਾਂ ਮਦਰਾਸ ਹਾਈਕੋਰਟ ਨੇ ਇਸ ’ਤੇ ਬੈਨ ਲਗਾਇਆ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …