4.8 C
Toronto
Tuesday, November 4, 2025
spot_img
Homeਪੰਜਾਬਹਾਈਕੋਰਟ ਵੱਲੋਂ ਖੋਲ੍ਹੇ ਗਏ ਨਸ਼ਿਆਂ ਨਾਲ ਸਬੰਧਤ ਮਾਮਲੇ ਮੁੱਖ ਮੰਤਰੀ ਭਗਵੰਤ ਮਾਨ...

ਹਾਈਕੋਰਟ ਵੱਲੋਂ ਖੋਲ੍ਹੇ ਗਏ ਨਸ਼ਿਆਂ ਨਾਲ ਸਬੰਧਤ ਮਾਮਲੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜੇ

ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਹੈ, ਇਸ ਸਬੰਧੀ ਸੰਕੇਤ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਦਿੱਤੇ ਗਏ। ਧਿਆਨ ਰਹੇ ਕਿ ਹਾਈ ਕੋਰਟ ਵੱਲੋਂ ਖੋਲ੍ਹੇ ਗਏ ਨਸ਼ਿਆਂ ਨਾਲ ਸਬੰਧਤ ਤਿੰਨ ਲਿਫਾਫ਼ੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪਹੁੰਚ ਗਏ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ’ਚ ਨਸ਼ਿਆਂ ਨਾਲ ਸਬੰਧਤ ਕਈ ਸਾਲਾਂ ਤੋਂ ਬੰਦ ਪਏ 3 ਲਿਫਾਫੇ ਮਾਣਯੋਗ ਹਾਈ ਕੋਰਟ ਵੱਲੋਂ ਖੋਲ੍ਹੇ ਗਏ ਅਤੇ ਉਹ ਮੇਰੇ ਕੋਲ ਪਹੁੰਚ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸ਼ਬਦਾਂ ’ਚ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਖਿਲਾਫ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਮਾਰਚ 2017 ਅਤੇ 2018 ’ਚ ਡਰੱਗ ਮਾਮਲੇ ’ਚ ਬਣਾਈਆਂ ਗਈਆਂ ਸਪੈਸ਼ਲ ਇਨਵੈਸ਼ਟੀਗੇਸ਼ਟਾਂ ਰਿਪੋਰਟਾਂ ਨੂੰ 5 ਸਾਲਾਂ ਬਾਅਦ ਖੋਲ੍ਹਿਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ਦੀ ਅਜ਼ਾਦੀ ਦਿੱਤੀ ਹੈ ਅਤੇ ਹੁਣ ਮਾਨ ਸਰਕਾਰ ਵੱਲੋਂ ਜਲਦੀ ਹੀ ਆਰੋਪੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

RELATED ARTICLES
POPULAR POSTS