9 C
Toronto
Thursday, September 24, 2026
spot_img
Homeਪੰਜਾਬਗੁਰਦਾਸਪੁਰ ’ਚ ਥਾਣੇਦਾਰ ਨੇ ਪਤਨੀ ਅਤੇ ਪੁੱਤਰ ਨੂੰ ਮਾਰੀ ਗੋਲੀ

ਗੁਰਦਾਸਪੁਰ ’ਚ ਥਾਣੇਦਾਰ ਨੇ ਪਤਨੀ ਅਤੇ ਪੁੱਤਰ ਨੂੰ ਮਾਰੀ ਗੋਲੀ

ਗੁਰਦਾਸਪੁਰ ’ਚ ਥਾਣੇਦਾਰ ਨੇ ਪਤਨੀ ਅਤੇ ਪੁੱਤਰ ਨੂੰ ਮਾਰੀ ਗੋਲੀਦੋਵਾਂ ਦੀ ਹੋਈ ਮੌਤ, ਥਾਣੇਦਾਰ ਮੌਕੇ ਤੋਂ ਹੋਇਆ ਫਰਾਰ
ਗੁਰਦਾਸਪੁਰ/ਬਿਊਰੋ ਨਿਊਜ਼ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣੇਦਾਰ ਭੁਪਿੰਦਰ ਨੇ ਸਰਵਿਸ ਰਿਵਾਲਵਰ ਨਾਲ ਆਪਣੇ ਨੌਜਵਾਨ ਪੁੱਤਰ ਬਲਪ੍ਰੀਤ ਸਿੰਘ ਅਤੇ ਪਤਨੀ ਬਲਜੀਤ ਕੌਰ ਨੂੰ ਗੋਲੀ ਮਾਰ ਕੇ ਮੌਤ ਘਾਟ ਉਤਾਰ ਦਿੱਤਾ। ਥਾਣੇਦਾਰ ਭੁਪਿੰਦਰ ਸਿੰਘ ਜੋ ਕਿ ਅੰਮਿ੍ਰਤਸਰ ਵਿਖੇ ਤਾਇਨਾਤ ਸੀ ਦਾ ਅੱਜ ਸਵੇਰੇ ਆਪਣੇ ਪੁੱਤਰ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ, ਜਿਸ ਤੋਂ ਬਾਅਦ ਗੁੱਸੇ ’ਚ ਆਏ ਥਾਣੇਦਾਰ ਨੇ ਆਪਣੇ ਪੁੱਤਰ ਨੂੰ ਗੋਲੀ ਮਾਰ ਦਿੱਤੀ ਅਤੇ ਜਦੋਂ ਥਾਣੇਦਾਰ ਦੀ ਪਤਨੀ ਆਪਣੇ ਪੁੱਤਰ ਨੂੰ ਬਚਾਉਣ ਲਈ ਅੱਗੇ ਆਈ ਤਾਂ ਭੁਪਿੰਦਰ ਸਿੰਘ ਨੇ ਉਸ ਨੂੰ ਵੀ ਗੋਲੀ ਮਾਰ ਦਿੱਤੀ। ਆਰੋਪੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ, ਜਦਕਿ ਪਤਨੀ ਅਤੇ ਪੁੱਤਰ ਨੂੰ ਗੋਲੀ ਮਾਰਨ ਦੇ ਅਸਲ ਕਾਰਨ ਬਾਰੇ ਫਿਲਹਾਲ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਜਦਕਿ ਮੌਕੇ ’ਤੇ ਮੌਜੂਦ ਲੋਕਾਂ ਨੇ ਥਾਣੇਦਾਰ ਭੁਪਿੰਦਰ ਸਿੰਘ ਨੂੰ ਡਿਪਰੈਸ਼ਨ ਸ਼ਿਕਾਰ ਦੱਸਿਆ ਅਤੇ ਕੁੱਝ ਵਿਅਕਤੀਆਂ ਵੱਲੋਂ ਇਸ ਨੂੰ ਘਰੇਲੂ ਕਲੇਸ਼ ਦਾ ਕਾਰਨ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

 

RELATED ARTICLES
POPULAR POSTS