Breaking News
Home / ਪੰਜਾਬ / ਅੰਮਿ੍ਰਤਸਰ ’ਚ ਘਰ ਨੂੰ ਅੱਗ ਲੱਗਣ ਕਾਰਨ ਪਤੀ-ਪਤਨੀ ਤੇ ਪੁੱਤ ਦੀ ਮੌਤ

ਅੰਮਿ੍ਰਤਸਰ ’ਚ ਘਰ ਨੂੰ ਅੱਗ ਲੱਗਣ ਕਾਰਨ ਪਤੀ-ਪਤਨੀ ਤੇ ਪੁੱਤ ਦੀ ਮੌਤ

ਬਿਜਲੀ ਦਾ ਸ਼ਾਰਟ ਸਰਕਟ ਹੋਣ ਕਰਕੇ ਵਾਪਰਿਆ ਹਾਦਸਾ
ਅੰਮਿ੍ਰਤਸਰ/ਬਿਊਰੋ ਨਿਊਜ਼
ਅੰਮਿ੍ਰਤਸਰ ਦੇ ਰੋਜ਼ ਇਨਕਲੇਵ ਵਿਚ ਇਕ ਮਕਾਨ ’ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਕਾਰਨ ਤਿੰਨ ਵਿਅਕਤੀਆਂ ਦੀ ਜਿੰਦਾ ਸੜਨ ਕਰਕੇ ਮੌਤ ਹੋ ਗਈ ਹੈ ਅਤੇ 4 ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿ੍ਰਤਕਾਂ ਦੀ ਪਛਾਣ ਤਜਿੰਦਰ ਸਿੰਘ, ਉਸਦੀ ਪਤਨੀ ਨਰਿੰਦਰ ਕੌਰ ਅਤੇ ਪੁੱਤਰ ਦਿਲਵੰਸ਼ ਵਜੋਂ ਹੋਈ ਹੈ। ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ ਵੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਮੀਡੀਆ ਦੀ ਰਿਪੋਰਟ ਮੁਤਾਬਕ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਕਿ ਇਹ ਅੱਗ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਅਤੇ ਤਿੰਨ ਵਿਅਕਤੀ ਦਮ ਘੁੱਟਣ ਕਰਕੇ ਬੇਹੋਸ਼ ਹੋ ਗਏ ਅਤੇ ਫਿਰ ਸੜਨ ਕਰਕੇ ਉਨ੍ਹਾਂ ਦੀ ਜਾਨ ਚਲੇ ਗਈ। ਨੇੜਲੇ ਵਿਅਕਤੀਆਂ ਨੇ ਅੱਗਾਂ ਦੀ ਲਪਟਾਂ ਦੇਖ ਕੇ ਤੁਰੰਤ ਪੁਲਿਸ ਅਤੇ ਫਾਇਰ ਬਿ੍ਰਗੇਡ ਨੂੰ ਸੂਚਨਾ ਦਿੱਤੀ। ਜਿਸ ਸਮੇਂ ਘਰ ਨੂੰ ਅੱਗ ਲੱਗੀ, ਉਸ ਸਮੇਂ ਘਰ ਵਿਚ 7 ਵਿਅਕਤੀ ਸੌਂ ਰਹੇ ਸਨ। ਜਦੋਂ ਉਨ੍ਹਾਂ ਦੀ ਅੱਖ ਖੁੱਲ੍ਹੀ ਤਾਂ ਅੱਗ ਏਨੀ ਜ਼ਿਆਦਾ ਵਧ ਗਈ ਸੀ ਕਿ ਉਨ੍ਹਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਅਤੇ ਤਿੰਨ ਵਿਅਕਤੀਆਂ ਦੀ ਜਿੰਦਾ ਸੜ ਕੇ ਮੌਤ ਹੋ ਗਈ।

 

Check Also

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਮੁੜ ਤੋਂ ਹੋਈ ਖਰਾਬ

ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ …