ਪੰਜਾਬ ਸਰਕਾਰ ਪਰਵਾਸ ਰੋਕਣ ਵਿੱਚ ਅਸਮਰੱਥ : ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀਆਂ ਵਿਚ ਵਿਦੇਸ਼ ਜਾਣ ਦਾ ਰੁਝਾਨ ਕਾਫੀ ਵਧ ਗਿਆ ਹੈ। ਪੰਜਾਬ ਦੇ ਜ਼ਿਆਦਾਤਰ ਪਿੰਡਾਂ ਖਾਸ ਕਰਕੇ ਦੋਆਬੇ ਖੇਤਰ ਦੇ ਬਹੁਤੇ ਵਿਅਕਤੀ ਵਿਦੇਸ਼ਾਂ ਵਿਚ ਜਾ ਵਸੇ ਹਨ ਅਤੇ ਉਥੇ ਉਹ ਆਪਣੇ ਕਾਰੋਬਾਰ ਕਰ ਰਹੇ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬੀਆਂ ’ਚ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਦੀ ਆਲੋਚਨਾ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਪੈਦਾ ਹੋ ਰਹੇ ਅਜਿਹੇ ਸੰਕਟ ਨਾਲ ਨਜਿੱਠਣ ਲਈ ਮਾਸਟਰ ਪਲਾਨ ਤਿਆਰ ਕਰਨ ਵਿੱਚ ਅਸਮਰਥ ਹੈ। ਬਾਜਵਾ ਨੇ ਕਿਹਾ ਕਿ ਸਿਰਫ਼ ਨੌਜਵਾਨ ਵਿਦਿਆਰਥੀ ਹੀ ਵਿਦੇਸ਼ਾਂ ਵਿਚ ਵੱਸਣ ਦੇ ਚਾਹਵਾਨ ਨਹੀਂ ਹਨ, ਸਗੋਂ ਪੰਜਾਬ ਦੇ ਵਪਾਰੀ ਵੀ ਦੁਬਈ ਵਰਗੇ ਦੇਸ਼ਾਂ ਵੱਲ ਹਿਜਰਤ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਖੋਜ ਤੋਂ ਪਤਾ ਲੱਗਾ ਹੈ ਕਿ ਕੈਨੇਡਾ ਵਿੱਚ ਪਰਵਾਸ ਦਾ 60 ਫੀਸਦੀ ਤੋਂ ਵੱਧ ਹਿੱਸਾ ਪੰਜਾਬੀਆਂ ਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ 2022 ਵਿੱਚ ਕਰੀਬ 2 ਲੱਖ 75 ਹਜ਼ਾਰ ਪੰਜਾਬੀ ਨੌਜਵਾਨ ਵਿਦੇਸ਼ਾਂ ਲਈ ਉਡਾਣ ਭਰ ਚੁੱਕੇ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …