ਜਲੰਧਰ ’ਚ ਵੀ ਕਰੋਨਾ ਵਾਇਰਸ ਕਾਰਨ ਗਈ ਬਜ਼ੁਰਗ ਦੀ ਜਾਨ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ 6 ਮਹੀਨਿਆਂ ਬਾਅਦ ਕਰੋਨਾ ਦੇ ਮਾਮਲੇ ਫਿਰ ਤੋਂ ਵਧਦੇ ਹੋਏ ਨਜ਼ਰ ਆ ਰਹੇ ਹਨ। ਲੰਘੇ 24 ਘੰਟਿਆਂ ਦੌਰਾਨ ਦੇਸ਼ ਅੰਦਰ 4435 ਕਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਦਕਿ 15 ਵਿਅਕਤੀਆਂ ਦੀ ਕਰੋਨਾ ਵਾਇਰਸ ਕਾਰਨ ਜਾਨ ਚਲੀ ਗਈ ਹੈ। ਜਦਕਿ 2508 ਵਿਅਕਤੀ ਇਸ ਬਿਮਾਰੀ ਨੂੰ ਮਾਤ ਦੇ ਕੇ ਬਿਲਕੁਲ ਤੰਦਰੁਸਤ ਹੋ ਚੁੱਕੇ ਹਨ। ਪੰਜਾਬ ਅੰਦਰ ਵੀ ਕਰੋਨਾ ਵਾਇਰਸ ਦੇ ਮਾਮਲੇ ਵਧਣ ਕਾਰਨ ਲੋਕਾਂ ਦੇ ਮਨਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਜਦਕਿ ਜਲੰਧਰ ਵਿਚ 6 ਮਹੀਨਿਆਂ ਬਾਅਦ ਕਰੋਨਾ ਵਾਇਰਸ ਤੋਂ ਪੀੜਤ ਇਕ ਮਹਿਲਾ ਦੀ ਮੌਤ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਹੈ। ਸਿਹਤ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਲੰਧਰ ਦੀ 81 ਸਾਲਾ ਬਜ਼ੁਰਗ ਔਰਤ ਨੂੰ ਲੰਘੀ 31 ਮਾਰਚ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਕਰੋਨਾ ਰਿਪੋਰਟ ਪਾਜੇਟਿਵ ਆਈ ਅਤੇ ਲੰਘੇ ਕੱਲ੍ਹ ਉਸ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ। ਉਧਰ ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਕਿ ਕੋਵਿਡ ਮਾਮਲਿਆਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਵਕੀਲ ਅਦਾਲਤ ਵਿਚ ਪੇਸ਼ ਹੋਣ ਜਾਂ ਨਾ ਹੋਣ ਲਈ ਅਜ਼ਾਦ ਹਨ। ਉਨ੍ਹਾਂ ਕਿਹਾ ਕਿ ਵਕੀਲ ਆਨਲਾਈਨ ਤਰੀਕੇ ਰਾਹੀਂ ਵੀ ਪੇਸ਼ ਹੋ ਸਕਦੇ ਹਨ। ਚੀਫ਼ ਜਸਟਿਸ ਨੇ ਭਾਰਤ ’ਚ ਵਧ ਰਹੇ ਕਰੋਨਾ ਵਾਇਰਸ ਨੂੰ ਦੇਖਦੇ ਹੋਏ ਇਹ ਫੈਸਲਾ ਕੀਤਾ ਹੈ।
Check Also
ਅਰਵਿੰਦ ਕੇਜਰੀਵਾਲ ਨੇ ਸੀਐਮ ਰਿਹਾਇਸ਼ ਛੱਡੀ
ਪੰਜਾਬ ਦੇ ਕਾਰੋਬਾਰੀ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਪਹੁੰਚੇ ਕੇਜਰੀਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ …