ਪੋਰਨ ਸਟਾਰ ਨੂੰ ਪੈਸੇ ਦੇ ਕੇ ਚੁੱਪ ਕਰਵਾਉਣ ਅਤੇ ਰਿਕਾਰਡ ’ਚ ਹੇਰਾਫੇਰੀ ਕਰਨ ਦਾ ਹੈ ਮਾਮਲਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ ਮੈਨਹੈਟਨ ਦੀ ਕੋਰਟ ਵੱਲੋਂ 34 ਆਰੋਪ ਤੈਅ ਕੀਤੇ ਗਏ ਹਨ। ਉਨ੍ਹਾਂ ’ਤੇ ਪੋਰਨ ਸਟਾਰ ਸਟਾਰਮੀ ਡੇਨੀਅਲ ਨੂੰ ਪੈਸੇ ਦੇ ਕੇ ਚੁੱਪ ਕਰਵਾਉਣ ਅਤੇ ਇਲੈਕਸ਼ਨ ਕੰਪੇਨ ਦੌਰਾਨ ਬਿਜਨਸ ਰਿਕਾਰਡ ’ਚ ਹੇਰਾਫੇਰੀ ਕਰਨ ਦੇ ਮਾਮਲੇ ’ਚ ਕੇਸ ਚੱਲ ਰਿਹਾ ਹੈ। ਅਮਰੀਕਾ ਦੇ ਇਤਿਹਾਸ ’ਚ ਪਹਿਲੀ ਵਾਰ ਕਿਸੇ ਸਾਬਕਾ ਰਾਸ਼ਟਰਪਤੀ ਖਿਲਾਫ ਅਪਰਾਧਿਕ ਮਾਮਲਾ ਚਲਾਇਆ ਜਾ ਰਿਹਾ ਹੈ। ਕੋਰਟ ’ਚ ਚੱਲੀ 57 ਮਿੰਟ ਦੀ ਸੁਣਵਾਈ ਤੋਂ ਬਾਅਦ ਡੋਨਾਲਡ ਟਰੰਪ ਫਲੋਰਿਡਾ ਲਈ ਰਵਾਨਾ ਹੋ ਗਏ ਜਿੱਥੇ ਉਨ੍ਹਾਂ ਇਕ ਸਪੀਚ ਦਿੱਤੀ। ਆਪਣੀ ਸਪੀਚ ਦੌਰਾਨ ਉਨ੍ਹਾਂ ਰਾਸ਼ਟਰਪਤੀ ਜੋ ਬਾਈਡਨ ’ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਅਮਰੀਕਾ ਨਰਕ ’ਚ ਜਾ ਰਿਹਾ ਹੈ ਅਤੇ ਦੁਨੀਆ ਹੱਸ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਅਮਰੀਕਾ ਦੇ ਇਤਿਹਾਸ ’ਚ ਅਜਿਹਾ ਕੁੱਝ ਵੀ ਹੋਵੇਗਾ। ਡੋਨਾਲਡ ਟਰੰਪ ਨੇ ਅੱਗੇ ਕਿਹਾ ਕਿ ਮੈਂ ਸਿਰਫ਼ ਇਕ ਹੀ ਅਪਰਾਧ ਕੀਤਾ ਹੈ ਅਤੇ ਉਹ ਹੈ ਨਿਡਰ ਹੋ ਕੇ ਆਪਣੇ ਦੇਸ਼ ਨੂੰ ਉਨ੍ਹਾਂ ਲੋਕਾਂ ਤੋਂ ਬਚਾਉਣਾ ਜੋ ਇਸ ਨੂੰ ਤਬਾਹ ਕਰਨਾ ਚਾਹੁੰਦੇ ਹਨ। ਉਨ੍ਹਾਂ ਕੋਰਟ ’ਚ ਆਪਣੇ ਆਪ ਨੂੰ ਨਿਰਦੋਸ਼ ਦੱਸਿਆ ਅਤੇ ਕਿਹਾ ਕਿ ਮੇਰੇ ਖਿਲਾਫ਼ ਕੋਈ ਪੁਖਤਾ ਸਬੂਤ ਨਹੀਂ ਹੈ। ਮੈਨਹੈਟਨ ਦੀ ਕੋਰਟ ਨੇ ਟਰੰਪ ਦੀ ਜ਼ਮਾਨਤ ਜਾਂ ਗਿ੍ਰਫ਼ਤਾਰੀ ਸਬੰਧੀ ਕੋਈ ਫੈਸਲਾ ਨਹੀਂ ਸੁਣਾਇਆ ਜਦਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।
Check Also
ਆਸਟਰੇਲੀਆ ’ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ
ਪ੍ਰਤੀਨਿਧੀ ਸਦਨ ਨੇ ਬਿੱਲ ਕੀਤਾ ਪਾਸ ਮੈਲਬਰਨ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਤੀਨਿਧੀ ਸਦਨ ਨੇ ਇਕ ਬਿੱਲ …