1.3 C
Toronto
Monday, February 16, 2026
spot_img
Homeਪੰਜਾਬਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ

ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਨੇ ਪਾਰਟੀ ’ਚੋਂ ਕੱਢਿਆ

ਰਿੰਕੂ ਆਮ ਆਦਮੀ ਪਾਰਟੀ ’ਚ ਹੋ ਸਕਦੇ ਹਨ ਸ਼ਾਮਲ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਵੈਸਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਅੱਜ ਕਾਂਗਰਸ ਹਾਈ ਕਮਾਂਡ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸੁਸ਼ੀਲ ਰਿੰਕੂ ਨੂੰ ਪਾਰਟੀ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਅਤੇ ਉਨ੍ਹਾਂ ਰਿੰਕੂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ’ਚ ਸ਼ਾਮਲ ਹੋਣ ਦਾ ਆਰੋਪ ਵੀ ਲਗਾਇਆ। ਚਰਚਾ ਇਹ ਵੀ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਮ ਆਦਮੀ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਵੀ ਬਣਾ ਸਕਦੀ ਹੈ। ਧਿਆਨ ਰਹੇ ਜਲੰਧਰ ਲੋਕ ਸਭਾ ਸੀਟ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ ਖਾਲੀ ਹੋਈ ਸੀ ਅਤੇ ਉਥੇ ਆਉਂਦੀ 10 ਮਈ ਵੋਟਾਂ ਪਾਈਆਂ ਜਾਣਗੀਆਂ, ਜਿਸ ਦੇ ਨਤੀਜੇ 13 ਮਈ ਨੂੰ ਆਉਣਗੇ। ਕਾਂਗਰਸ ਪਾਰਟੀ ਨੇ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਜਦਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਹਾਲੇ ਤੱਕ ਉਮੀਦਵਾਰਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ।

 

RELATED ARTICLES
POPULAR POSTS