19.4 C
Toronto
Thursday, June 18, 2026
spot_img
Homeਪੰਜਾਬਸੁਸ਼ੀਲ ਕੁਮਾਰ ਰਿੰਕੂ ਬਣੇ ਜਲੰਧਰ ਤੋਂ ‘ਆਪ’ ਦੇ ਉਮੀਦਵਾਰ

ਸੁਸ਼ੀਲ ਕੁਮਾਰ ਰਿੰਕੂ ਬਣੇ ਜਲੰਧਰ ਤੋਂ ‘ਆਪ’ ਦੇ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਹੈਂਡਲ ਤੋਂ ਕੀਤਾ ਐਲਾਨ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਂ ਸਬੰਧੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡ ’ਤੇ ਕੀਤਾ ਹੈ। ਧਿਆਨ ਰਹੇ ਕਿ ਸੁਸ਼ੀਲ ਕੁਮਾਰ ਰਿੰਕੂ ਨੇ ਲੰਘੇ ਕੱਲ੍ਹ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਰਿੰਕੂ ਨੂੰ ਲੰਘੇ ਕੱਲ੍ਹ ਹੀ ਕਾਂਗਰਸ ਹਾਈ ਕਮਾਂਡ ਨੇ ਪਾਰਟੀ ਵਿਚੋਂ ਕੱਢ ਦਿੱਤਾ ਸੀ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਆਰੋਪ ਵੀ ਲਗਾਇਆ ਸੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਣ ਵਾਲੀ ਕਾਂਗਰਸ ਪਾਰਟੀ ਤੋਂ ਬਾਅਦ ਆਮ ਆਦਮੀ ਪਾਰਟੀ ਦੂਜੀ ਪਾਰਟੀ ਬਣ ਗਈ ਹੈ। ਜਦਕਿ ਕਾਂਗਰਸ ਪਾਰਟੀ ਨੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ। ਉਧਰ ਸ਼ੋ੍ਰਮਣੀ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਾਲੇ ਤੱਕ ਆਪਣੇ ਉਮੀਦਵਾਰਾਂ ਦੇ ਨਾਵਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ। ਜਲੰਧਰ ਲੋਕ ਸਭਾ ਸੀਟ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇਹਾਂਤ ਮਗਰੋਂ ਖਾਲੀ ਹੋਈ ਸੀ, ਜਿਸ ਲਈ ਆਉਂਦੀ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਸ ਚੋਣ ਨਤੀਜੇ 13 ਮਈ ਨੂੰ ਆਉਣਗੇ।

 

RELATED ARTICLES
POPULAR POSTS