Breaking News
Home / ਪੰਜਾਬ / ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧੀ

ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧੀ

23 ਵਿਚੋਂ 12 ਜ਼ਿਲ੍ਹਿਆਂ ’ਚ ਕਰੋਨਾ ਦੇ ਪਾਜ਼ੇਟਿਵ ਮਾਮਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਫਿਰ ਤੋਂ ਅਸਰ ਦਿਖਾਉਣ ਲੱਗਾ ਹੈ। ਸੂਬੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ 500 ਦੇ ਅੰਕੜੇ ਵੱਲ ਨੂੰ ਵਧ ਰਹੀ ਹੈ। ਲੰਘੇ ਕੱਲ੍ਹ ਬੁੱਧਵਾਰ ਨੂੰ 11 ਜ਼ਿਲ੍ਹਿਆਂ ਵਿਚ 73 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਸਨ, ਅੱਜ ਇਨ੍ਹਾਂ ਮਾਮਲਿਆਂ ਦੀ ਗਿਣਤੀ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿਚੋਂ 12 ਜ਼ਿਲ੍ਹਿਆਂ ਵਿਚ ਕਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਵਿਚ ਸਿਹਤ ਵਿਭਾਗ ਨੇ 2441 ਸੈਂਪਲ ਟੈਸਟਿੰਗ ਲਈ ਭੇਜੇ ਸਨ ਅਤੇ ਇਨ੍ਹਾਂ ਵਿਚੋਂ 100 ਸੈਂਪਲ ਪਾਜ਼ੇਟਿਵ ਆਏ ਹਨ। ਜਦੋਂ ਕਿ ਕਰੋਨਾ ਤੋਂ ਪੀੜਤ ਇਕ ਵਿਅਕਤੀ ਦੀ ਜਾਨ ਵੀ ਗਈ ਹੈ। ਮੀਡੀਆ ਤੋਂ ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁਹਾਲੀ ਵਿਚ ਸਭ ਤੋਂ ਜ਼ਿਆਦਾ ਕਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸੇ ਤਰ੍ਹਾਂ ਅੰਮਿ੍ਰਤਸਰ, ਪਠਾਨਕੋਟ, ਕਪੂੁਰਥਲਾ, ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਮੋਗਾ ਵਿਚ ਵੀ ਕਰੋਨਾ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਨਵਾਂਸ਼ਹਿਰ, ਤਰਨਤਾਰਨ, ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਫਤਹਿਗੜ੍ਹ ਸਾਹਿਬ ਅਤੇ ਫਰੀਦਕੋਟ ਜ਼ਿਲ੍ਹਿਆਂ ਵਿਚੋਂ ਵੀ ਕਰੋਨਾ ਦੀ ਜਾਂਚ ਲਈ ਸੈਂਪਲ ਭੇਜੇ ਗਏ ਸਨ, ਪਰ ਇਨ੍ਹਾਂ ਜ਼ਿਲ੍ਹਿਆਂ ਦੇ ਸੈਂਪਲ ਨੈਗੇਟਿਵ ਹੀ ਆਏ ਹਨ। ਉਧਰ ਦੂਜੇ ਪਾਸੇ ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 5 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ।

Check Also

ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ …