ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵਲੋਂ ਦਿੱਤੀ ਗਈ ਹੈ। ਬਿੰਦਰਾ ਨੇ ਦੱਸਿਆ ਕਿ ਇਸ ਸਬੰਧੀ ਉੱਤਰਾਖੰਡ ਸਰਕਾਰ ਦੇ ਮੁੱਖ ਸਕੱਤਰ ਡਾ. ਐਸ.ਐਸ.ਸੰਧੂ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਗੁਰਦੁਆਰਾ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਇਸ ਸਾਲ 20 ਮਈ ਨੂੰ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹੇ ਜਾਣਗੇ। ਨਰਿੰਦਰਜੀਤ ਸਿੰਘ ਬਿੰਦਰਾ ਹੋਰਾਂ ਦੱਸਿਆ ਕਿ ਯਾਤਰਾ ਮਾਰਗ ‘ਤੇ ਪਈ ਬਰਫ਼ ਨੂੰ ਹਟਾਉਣ ਲਈ ਭਾਰਤੀ ਫ਼ੌਜ ਦੇ ਜਵਾਨ 20 ਅਪਰੈਲ ਨੂੰ ਰਵਾਨਾ ਹੋਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਹਰ ਸਾਲ ਵੱਡੀ ਗਿਣਤੀ ਵਿੱਚ ਸੰਗਤ ਦੇਸ਼ ਅਤੇ ਵਿਦੇਸ਼ਾਂ ਤੋਂ ਪੁੱਜਦੀ ਹੈ।