21.8 C
Toronto
Sunday, October 5, 2025
spot_img
Homeਭਾਰਤਆਪ' ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਕੀਤੀ ਰੱਦ

ਆਪ’ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਹਾਈ ਕੋਰਟ ਨੇ ਕੀਤੀ ਰੱਦ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ ਸਾਲ 30 ਮਈ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਹ ਤਿਹਾੜ ਜੇਲ੍ਹ ਵਿੱਚ ਬੰਦ ਹੈ। ਸਤੇਂਦਰ ਜੈਨ ‘ਤੇ ਚਾਰ ਕੰਪਨੀਆਂ ਦੇ ਜ਼ਰੀਏ ਮਨੀ ਲਾਂਡਰਿੰਗ ਦਾ ਆਰੋਪ ਹੈ। ਅਦਾਲਤ ਨੇ ਇਸ ਮਾਮਲੇ ਵਿਚ ਸਹਿ-ਆਰੋਪੀ ਵੈਭਵ ਜੈਨ ਅਤੇ ਅੰਕੁਸ਼ ਜੈਨ ਦੀਆਂ ਜ਼ਮਾਨਤ ਪਟੀਸ਼ਨਾਂ ਨੂੰ ਵੀ ਖ਼ਾਰਜ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ 22 ਮਾਰਚ ਨੂੰ ਮਾਨਯੋਗ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਈਡੀ ਅਤੇ ਸਤੇਂਦਰ ਜੈਨ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਉਧਰ ਦੂਜੇ ਪਾਸੇ ਦਿੱਲੀ ਹਾਈਕੋਰਟ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਇਕ ਮਾਮਲੇ ਵਿਚ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ ਹੈ। ਦਿੱਲੀ ਹਾਈਕੋਰਟ ਨੇ ਇਸ ਪਟੀਸ਼ਨ ‘ਤੇ ਸੀ.ਬੀ.ਆਈ. ਤੋਂ ਜਵਾਬ ਮੰਗਿਆ ਹੈ ਅਤੇ ਅਗਲੀ ਸੁਣਵਾਈ ਲਈ 20 ਅਪ੍ਰੈਲ ਦੀ ਤਰੀਕ ਤੈਅ ਕੀਤੀ ਹੈ। ਧਿਆਨ ਰਹੇ ਕਿ ਸਿਸੋਦੀਆ ਨੂੰ ਸੀ.ਬੀ.ਆਈ. ਨੇ ਲੰਘੀ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿਚ ਹਨ।

 

RELATED ARTICLES
POPULAR POSTS