ਨਵੀਂ ਦਿੱਲੀ : ਐੱਨਸੀਈਆਰਟੀ ਦੀਆਂ ਕਿਤਾਬਾਂ ‘ਚੋਂ ਮਹਾਤਮਾ ਗਾਂਧੀ ਦੀ ਹੱਤਿਆ ਨਾਲ ਜੁੜੇ ਕੁਝ ਅੰਸ਼ਾਂ ਨੂੰ ਨੋਟੀਫਿਕੇਸ਼ਨ ਜਾਰੀ ਕੀਤੇ ਬਿਨਾਂ ਹਟਾਉਣ ਤੋਂ ਪੈਦਾ ਹੋਏ ਵਿਵਾਦ ਦਰਮਿਆਨ ਐੱਨਸੀਈਆਰਟੀ ਦੇ ਮੁਖੀ ਦਿਨੇਸ਼ ਸਕਲਾਨੀ ਨੇ ਕਿਹਾ ਹੈ ਕਿ ਇਹ ਅਣਜਾਣੇ ‘ਚ ਹੋਈ ਭੁੱਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਕਿਤਾਬਾਂ ਨੂੰ ਤਰਕਸੰਗਤ ਬਣਾਉਣ ਦੀ ਕੋਸ਼ਿਸ਼ ਦੌਰਾਨ ਕੁਝ ਅੰਸ਼ਾਂ ਨੂੰ ਹਟਾਉਣ ਦਾ ਐਲਾਨ ਨਹੀਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਤਰਕਸੰਗਤ ਬਣਾਉਣ ਦੌਰਾਨ ਸਾਰੀ ਪ੍ਰਕਿਰਿਆਵਾਂ ਦਾ ਪਾਲਣ ਕੀਤਾ ਗਿਆ ਸੀ ਜਿਸ ‘ਚ ਕਈ ਪਾਠਾਂ ‘ਚੋਂ ਕੁਝ ਅੰਸ਼ਾਂ ਨੂੰ ਘਟਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਸੰਦਰਭ ਤੋਂ ਹਟ ਕੇ ਨਹੀਂ ਦੇਖਿਆ ਜਾਣਾ ਚਾਹੀਦਾ ਹੈ ਅਤੇ ਕਿਤਾਬਾਂ ‘ਚ ਕੀਤੇ ਗਏ ਬਦਲਾਅ ਬਾਰੇ ਇਕ-ਦੋ ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …