ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਾਂਗਰਸ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਆਰੋਪ ਲਾਇਆ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਵਿਚ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਲੋਕਤੰਤਰ ਵਿੱਚ ਵਿਸ਼ਵਾਸ ਰਖੱਦੀ ਹੈ ਤੇ ਹਰ ਸੂਬੇ ਦੀ ਸਰਕਾਰ ਨੂੰ ਸਹਿਯੋਗ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਤੋਂ ਬਾਹਰ ਆ ਕੇ ਫਿਰ ਕਾਮੇਡੀ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਜੇਲ੍ਹ ਤੋਂ ਬਾਹਰ ਆ ਕੇ ਰੱਬ ਦਾ ਸ਼ੁਕਰਾਨਾ ਕਰਨ ਲਈ ਕਿਸੇ ਧਾਰਮਿਕ ਸਥਾਨ ‘ਤੇ ਜਾਣ ਦੀ ਥਾਂ ਭਾਜਪਾ ਨੂੰ ਨਿੰਦਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕਦੀ ਵੀ ਕਿਸੇ ਸੂਬੇ ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਨਹੀਂ ਕੀਤੀ। ਕਾਂਗਰਸ ਕੋਲ ਹੁਣ ਕੋਈ ਮੁੱਦਾ ਨਹੀਂ ਰਿਹਾ, ਜਿਸ ਕਾਰਨ ਉਸ ਦੇ ਆਗੂ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਭਾਜਪਾ ਜਿੱਤੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੀ ਆਪਣੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਪੰਜਾਬ ਵਿੱਚ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।